ਮੁੰਬਈ (ਮਹਾਰਾਸ਼ਟਰ): ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਸਵੇਰੇ ਮੁੰਬਈ 'ਚ ਦਿਹਾਂਤ ਹੋ ਗਿਆ। ਮੰਗੇਸ਼ਕਰ ਨੇ 8 ਜਨਵਰੀ ਨੂੰ ਹਲਕੇ ਲੱਛਣਾਂ ਦੇ ਨਾਲ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਸੀ ਅਤੇ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਸ ਦੀ ਭੈਣ ਊਸ਼ਾ ਮੰਗੇਸ਼ਕਰ ਨੇ ਪ੍ਰਸਿੱਧ ਗਾਇਕਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਉਹਨਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਹਨਾਂ ਨੂੰ ਮੁੜ ਵੈਂਟੀਲੇਟਰ 'ਤੇ ਭੇਜ ਦਿੱਤਾ ਗਿਆ ਸੀ।
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਸਵੇਰੇ ਮੁੰਬਈ 'ਚ ਦਿਹਾਂਤ ਹੋ ਗਿਆ ਹੈ। ਉਸ ਦੀ ਭੈਣ ਊਸ਼ਾ ਮੰਗੇਸ਼ਕਰ ਨੇ ਪ੍ਰਸਿੱਧ ਗਾਇਕਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਤੋਂ ਬਾਅਦ ਜਿੱਥੇ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਹੈ, ਉੱਥੇ ਹੀ ਸਿਆਸੀ ਨੇਤਾਵਾਂ ਵਲੋਂ ਵੀ ਸੋਸ਼ਲ ਮੀਡੀਆਂ ਉੱਤੇ ਟਵੀਟ ਕਰ ਕੇ ਸੋਗ ਜ਼ਾਹਰ ਕੀਤਾ ਜਾ ਰਿਹਾ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਟਵੀਟ
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਦਿਆਂ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਉੱਤੇ ਸੋਗ ਪ੍ਰਗਟ ਕੀਤਾ ਹੈ।
ਪੀਐਮ ਮੋਦੀ ਨੇ ਕੀਤਾ ਟਵੀਟ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ ਹੈ।
ਰੱਖਿਆ ਮੰਤਰੀ ਰਾਜਨਾਥ ਦਾ ਟਵੀਟ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰਦਿਆਂ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਟਵੀਟ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਦਿਆਂ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਦੇ ਸੋਗ ਪ੍ਰਗਟਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤਾ ਟਵੀਟ