ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 5 ਮੁੱਦੇ ਦਿੱਤੇ ਹਨ ਤੇ ਉਹਨਾਂ ’ਤੇ ਜਲਦ ਤੋਂ ਜਲਦ ਕੰਮ ਕਰਨ ਲਈ ਕਿਹਾ ਗਿਆ ਹੈ। ਸਿੱਧੂ ਦੁਆਰਾ ਦਿੱਤੇ ਗਏ ਮੁੱਦਿਆਂ ਨਾਲ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ ਤੇ ਸਿਆਸੀਆਂ ਪਾਰਟੀਆਂ ਇਸ ਨੂੰ ਚੋਣ ਸਟੰਟ ਕਰਾਰ ਦੇ ਰਹੀਆਂ ਹਨ।
ਇਹ ਵੀ ਪੜੋ: ਕੀ ਬੇਅਦਬੀ ਦੇ ਦੋਸ਼ੀ ਜਾਣਗੇ ਅੰਦਰ ?
ਸਿੱਧੂ ਨੇ ਲਿਖਿਆ ਕਿ ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।
ਹੁਣ ਇਸ ਮਸਲੇ ’ਤੇ ਸਿਆਸਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਪ੍ਰਧਾਨ 18 ਚੋਂ ਸਿਰਫ 5 ਨੁਕਤਿਆਂ ਤੇ ਹੀ ਕੰਮ ਕਰਨ ਨੂੰ ਲੈ ਕੇ ਮੁੱਖ ਮੰਤਰੀ ਨੂੰ ਚਿੱਠੀ ਦੇ ਕੇ ਆਏ ਹਨ ਪਹਿਲੀ ਮੁਲਾਕਾਤ ਦੌਰਾਨ ਹੀ ਉਨ੍ਹਾਂ ਨੇ ਤੇਰਾਂ ਨੁਕਤਿਆਂ ਨੂੰ ਹਟਾ ਦਿੱਤਾ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਹ ਤਾਂ ਲੈ ਕੇ ਆਏ ਹਨ ਕਿ ਕਾਲੇ ਖੇਤੀ ਕਾਰਨ ਰੱਦ ਹੋਣੇ ਚਾਹੀਦੇ ਹਨ, ਪਰ ਇਹ ਮੁੱਖ ਮੰਤਰੀ ਤਾਂ ਨਹੀਂ ਕਰ ਸਕਦੇ ਇਨ੍ਹਾਂ ਨੂੰ ਕੇਂਦਰ ਸਰਕਾਰ ਨੇ ਕਰਨਾ ਹੈ, ਪਰ ਤੁਸੀਂ ਇਹ ਕਿਉਂ ਨਹੀਂ ਲੈ ਕੇ ਦੇ ਕੇ ਆਏ 2017 ਵਿੱਚ ਏਪੀਐਮਸੀ ਐਕਟ ਵਿੱਚ 4 ਸੋਧਾਂ ਕੈਪਟਨ ਅਮਰਿੰਦਰ ਸਿੰਘ ਨੇ ਕੀਤੀਆਂ ਸਨ ਉਨ੍ਹਾਂ ਨੂੰ ਵਾਪਸ ਲਵੋ, ਉਨ੍ਹਾਂ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਪੁੱਛਦਾ ਹਾਂ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਜਿਹੜੀਆਂ ਸੋਧਾਂ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਉਹੀ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਿੱਚ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਤੁਸੀਂ ਆਪਣੀ ਸਰਕਾਰ ਨੂੰ ਕੁਝ ਕਹਿਣ ਗਏ ਸੀ ਤਾਂ ਤੁਸੀਂ ਇਸ ਗੱਲ ਤੇ ਸਮਝੌਤਾ ਕਿਉਂ ਕੀਤਾ।