ਚੰਡੀਗੜ੍ਹ:ਸਿੰਘੂ-ਕੁੰਡਲੀ ਸਰਹੱਦ (Singhu-Kundli border) 'ਤੇ ਇੱਕ ਨੌਜਵਾਨ ਦਾ ਕਤਲ ਕਰ ਉਸ ਦੀ ਲਾਸ਼ ਨੂੰ ਬੈਰੀਕੇਡ ਉੱਤੇ ਲਟਕਾ ਦਿੱਤਾ ਗਿਆ। ਇਸ ਖ਼ਬਰ ਪੂਰੇ ਦੇਸ਼ ਭਰ ਵਿੱਚ ਅੱਗ ਵਾਂਗ ਫੈਲ ਗਈ ਹੈ, ਜਿਸ ਤੋਂ ਮਗਰੋਂ ਹੁਣ ਇਸ ਮਾਮਲੇ ’ਤੇ ਸਿਆਸਤ ਨੇ ਵੀ ਤੂਲ ਫੜ ਲਈ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ (Harjeet Grewal) ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਬੇਅਦਬੀ ਕਰਨਾ ਬਹੁਤ ਵੱਡਾ ਪਾਪ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਥੇ ਹੀ ਗਰੇਵਾਲ (Harjeet Grewal) ਨੇ ਕਿਹਾ ਕਿ ਉਥੇ ਵਾਪਰੀ ਕਤਲ ਦੀ ਘਟਨਾ ਵੀ ਬਹੁਤ ਮੰਦਭਾਗੀ ਹੈ, ਇਹ ਤਾਲਿਬਾਨ ਤਰੀਕੇ ਨਾਲ ਸਜਾ ਦਿੱਤੀ ਗਈ ਹੈ। ਗਰੇਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਸ ਦੀ ਜਾਂਚ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਨਿਰਪੱਖ ਜਾਂਚ ਹੋ ਸਕੇ।
ਇਹ ਵੀ ਪੜੋ: ਸਿੰਘੂ ਸਰਹੱਦ ’ਤੇ ਕਤਲ ਮਾਮਲਾ: ਨਿਹੰਗ ਸਿੰਘਾਂ ਨੇ ਕਹੀ ਵੱਡੀ ਗੱਲ, ਦੇਖੋ ਵੀਡੀਓ
ਕੀ ਹੈ ਮਾਮਲਾ ?
ਸਿੰਘੂ-ਕੁੰਡਲੀ ਸਰਹੱਦ (Singhu-Kundli border) 'ਤੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ 35 ਸਾਲਾ ਵਿਅਕਤੀ ਦੀ ਲਾਸ਼ ਨੂੰ ਵੱਢ ਕੇ ਬੈਰੀਕੇਡ ਉੱਤੇ ਲਟਕਾ ਦਿੱਤਾ ਗਿਆ। ਉਸ ਵਿਅਕਤੀ ਦੀ ਲਾਸ਼ ਸਵੇਰੇ ਸਿੰਘੂ ਸਰਹੱਦ 'ਤੇ ਅੰਦੋਲਨਕਾਰੀਆਂ ਦੇ ਮੁੱਖ ਮੰਚ ਦੇ ਕੋਲ ਲਟਕਦੀ ਮਿਲੀ। ਵਿਅਕਤੀ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਹਨ। ਇੱਕ ਹੱਥ ਗੁੱਟ ਤੋਂ ਵੱਢ ਦਿੱਤਾ ਗਿਆ ਹੈ।