ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (AMIT SHAH) ਨੇ ਕੋਲਾ ਮੰਤਰੀ ਅਤੇ ਬਿਜਲੀ ਮੰਤਰੀ ਨਾਲ ਮੌਜੂਦਾ ਹਲਾਤਾਂ 'ਤੇ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰਾਲਿਆਂ ਅਤੇ ਐਨਟੀਪੀਸੀ (NTPC) ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਜੇਕਰ ਸੂਤਰਾਂ ਦੀ ਮੰਨੀਏ ਤਾਂ ਇਹ ਦਾਅਵਾ ਕੀਤਾ ਗਿਆ ਹੈ ਕਿ ਕੋਲੇ ਦੀ ਕੋਈ ਕਮੀ ਨਹੀਂ ਹੈ।
ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਲਗਭਗ ਇੱਕ ਘੰਟੇ ਤੱਕ ਚੱਲੀ ਅਤੇ ਸ਼ਾਹ ਨੇ ਹਲਾਤਾਂ ਦੀ ਸਮੀਖਿਆ ਕੀਤੀ ਅਤੇ ਮੀਟਿੰਗ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਕਿਹਾ ਕਿ ਉਹ ਦੇਸ਼ ਭਰ ਦੇ ਬਿਜਲੀ ਘਰਾਂ ਨੂੰ ਕੋਲੇ ਦੀ ਲੋੜੀਂਦੀ ਸਪਲਾਈ (supply to power plants) ਯਕੀਨੀ ਬਣਾਉਣ। ਕੋਲਾ ਮੰਤਰਾਲੇ ਨੇ ਭਰੋਸਾ ਦਿੱਤਾ ਕਿ ਦੇਸ਼ ਵਿੱਚ ਬਿਜਲੀ ਪਲਾਂਟਾਂ ਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਕੋਲਾ ਉਪਲਬਧ ਹੈ।
ਕੋਲਾ ਮੰਤਰਾਲੇ ਨੇ ਪਹਿਲਾਂ ਇੱਕ ਬਿਆਨ ਵਿੱਚ ਕਿਹਾ ਸੀ ਕਿ ਕੋਲਾ ਮੰਤਰਾਲਾ ਭਰੋਸਾ ਦਿਵਾਉਂਦਾ ਹੈ ਕਿ ਬਿਜਲੀ ਪਲਾਂਟਾਂ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਲੋੜੀਂਦਾ ਕੋਲਾ ਉਪਲਬਧ ਹੈ। ਬਿਜਲੀ ਸਪਲਾਈ ਦੇ ਸਮੱਸਿਆ ਦੀ ਸੰਭਾਵਨਾ ਪੂਰੀ ਤਰ੍ਹਾਂ ਗ਼ਲਤ ਹੈ।ਪਾਵਰ ਪਲਾਂਟ ਕੋਲ ਕੋਲੇ ਦਾ ਭੰਡਾਰ ਲਗਭਗ 72 ਲੱਖ ਟਨ ਹੈ, ਜੋ 4 ਦਿਨਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਕਾਫੀ ਹੈ। ਕੋਲ ਇੰਡੀਆ ਲਿਮਟਿਡ (CIL) ਕੋਲ 400 ਲੱਖ ਟਨ ਤੋਂ ਵੱਧ ਕੋਲਾ ਹੈ, ਜੋ ਕਿ ਬਿਜਲੀ ਪਲਾਂਟਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ।