ਦਿੱਲੀ: ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਦਿੱਲੀ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੀਪ ਛਾਬੜਾ ਦਾ 'ਆਪ' ਵਿੱਚ ਸਵਾਗਤ ਕੀਤਾ। ਇਸ ਮੌਕੇ 'ਆਪ' ਦੀ ਰਾਸ਼ਟਰੀ ਸੰਸਥਾ ਦੀ ਟੀਮ ਬਿਲਡਿੰਗ ਇੰਚਾਰਜ ਸ਼੍ਰੀ ਦੁਰਗੇਸ਼ ਪਾਠਕ ਅਤੇ ਪੰਜਾਬ ਇੰਚਾਰਜ ਸ਼੍ਰੀ ਜਰਨੈਲ ਸਿੰਘ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ।
‘ਆਪ’ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਅਤੇ ਨਗਰ ਨਿਗਮ ਦੇ ਚੋਣ ਇੰਚਾਰਜ ਚੰਦਰਮੁਖੀ ਸ਼ਰਮਾ ਨੇ ਛਾਬੜਾ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਵਿੱਚ ਸ਼ਾਮਲ ਹੋਣ ਨਾਲ ‘ਆਪ’ ਮਜ਼ਬੂਤ ਹੋਵੇਗੀ ਅਤੇ ਤੁਸੀਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤੇਣ ਵਾਲੀ ਹੈ।