ਚੰਡੀਗੜ੍ਹ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਿੱਖ ਗੁਰੂਆਂ ਵਿੱਚੋਂ ਸਭ ਤੋਂ ਛੋਟੀ ਉਮਰ ਦੇ ਗੁਰੂ ਹੋਏ ਹਨ। ਆਪ ਪੰਜ ਸਾਲ ਦੀ ਉਮਰ ਵਿੱਚ 1661 ਨੂੰ ਗੁਰਗੱਦੀ ਤੇ ਬਿਰਾਜਮਾਨ ਹੋਏ ਤੇ ਤਿੰਨ ਸਾਲ ਗੁਰਗੱਦੀ ਦੇ ਸਮੇਂ ਦੌਰਾਨ ਆਪਣੇ ਆਪ ਨੂੰ ਯੋਗ ਸਾਬਤ ਕੀਤਾ।
ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - ਸ੍ਰੀ ਗੁਰੂ ਹਰਿਰਾਏ ਸਾਹਿਬ ਜੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ।
ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਪਿਤਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਤੇ ਮਾਤਾ ਸ੍ਰੀ ਕ੍ਰਿਸ਼ਨ ਕੌਰ ਦੇ ਗ੍ਰਹਿ ਕੀਰਤਪੁਰ ਸਾਹਿਬ ਜ਼ਿਲ੍ਹਾ ਰੋਪੜ ਵਿਖੇ ਅਵਤਾਰ ਧਾਰਿਆ।