ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਕੋਵੀਡ -19 ਟੀਕੇ ਦੀ ਪਹਿਲੀ ਖੁਰਾਕ ਦਿੱਲੀ ਦੇ ਆਰਮੀ ਰਿਸਰਚ ਅਤੇ ਰੈਫਰਲ ਹਸਪਤਾਲ ਵਿਖੇ ਲਈ ਅਤੇ ਉਨ੍ਹਾਂ ਸਾਰਿਆਂ ਨੂੰ ਡੋਜ਼ ਲੈਣ ਲਈ ਅਪੀਲ ਕੀਤੀ, ਜੋ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਲਈ ਯੋਗ ਹਨ।
ਰਾਸ਼ਟਰਪਤੀ ਭਵਨ ਦੇ ਟਵੀਟ ਕਰਦਿਆ ਲਿਖਿਆ ਕਿ, ਰਾਸ਼ਟਰਪਤੀ ਕੋਵਿੰਦ ਨੇ ਇਤਿਹਾਸ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਮੂਹ ਡਾਕਟਰਾਂ, ਨਰਸਾਂ, ਸਿਹਤ ਕਰਮਚਾਰੀਆਂ ਅਤੇ ਪ੍ਰਸ਼ਾਸਕਾਂ ਦਾ ਧੰਨਵਾਦ ਕੀਤਾ ਹੈ। ਰਾਸ਼ਟਰਪਤੀ ਦੀ ਬੇਟੀ ਉਨ੍ਹਾਂ ਨਾਲ ਹਸਪਤਾਲ ਗਈ ਸੀ।
ਗੌਰਤਲਬ ਹੈ ਕਿ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਤਹਿਤ 1 ਮਾਰਚ ਤੋਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ 45 ਸਾਲ ਤੋਂ ਵੱਧ ਉਮਰ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਬਜ਼ੁਰਗ ਨਾਗਰਿਕਾਂ ਨੂੰ ਟੀਕਾ ਲਗਾਇਆ ਜਾਵੇਗਾ।