ਪੰਜਾਬ

punjab

ਰਾਸ਼ਟਰਪਤੀ ਰਾਮਨਾਥ ਕੋਵਿੰਦ ਇਲਾਜ ਲਈ ਏਮਜ਼ 'ਚ ਦਾਖਲ, ਹਾਲਤ ਸਥਿਰ

ਦਿੱਲੀ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਏਮਜ਼ 'ਚ ਰੈਫ਼ਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਰਾਸ਼ਟਰਪਤੀ ਕੋਵਿੰਦ ਦੀ ਸਿਹਤ ਸਥਿਰ ਹੈ।

By

Published : Mar 27, 2021, 8:20 PM IST

Published : Mar 27, 2021, 8:20 PM IST

ETV Bharat / bharat

ਰਾਸ਼ਟਰਪਤੀ ਰਾਮਨਾਥ ਕੋਵਿੰਦ ਇਲਾਜ ਲਈ ਏਮਜ਼ 'ਚ ਦਾਖਲ, ਹਾਲਤ ਸਥਿਰ

ਤਸਵੀਰ
ਤਸਵੀਰ

ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸ਼ਨੀਵਾਰ ਨੂੰ ਇਲਾਜ ਲਈ ਦਿੱਲੀ ਏਮਜ਼ ਰੈਫ਼ਰ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਕੋਵਿੰਦ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਆਰਮੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਆਰਮੀ ਹਸਪਤਾਲ ਦੇ ਅਨੁਸਾਰ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ। ਭਾਰਤੀ ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਇੱਕ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਏਮਜ਼ ਦਿੱਲੀ ਭੇਜਿਆ ਜਾ ਰਿਹਾ ਹੈ।

ਡਾਕਟਰਾਂ ਦੀ ਨਿਗਰਾਨੀ ਹੇਠ ਰਾਸ਼ਟਰਪਤੀ ਕੋਵਿੰਦ

ਇਸ ਤੋਂ ਪਹਿਲਾਂ ਆਰਮੀ ਹਸਪਤਾਲ ਨੇ ਕਿਹਾ ਸੀ ਕਿ ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਅਜੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ 'ਚ ਕਿਹਾ, "ਭਾਰਤ ਦੇ ਰਾਸ਼ਟਰਪਤੀ ਛਾਤੀ ਦੀ ਸਮੱਸਿਆ ਤੋਂ ਬਾਅਦ ਅੱਜ ਸਵੇਰੇ ਆਰਮੀ ਹਸਪਤਾਲ ਆਏ।" ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਨਿਗਰਾਨੀ ਹੇਠ ਹਨ।

ਇਹ ਵੀ ਪੜ੍ਹੋ:ਹੋਲੇ ਮਹੱਲਾ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦਾ ਹੜ੍ਹ

ਰਾਸ਼ਟਰਪਤੀ ਕੋਵਿੰਦ ਦੀ ਸਿਹਤ ਸਥਿਰ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਵੇਰੇ 4.25 'ਤੇ ਏਮਜ਼ 'ਚ ਭਰਤੀ ਕੀਤਾ ਗਿਆ ਹੈ, ਜਦੋਂ ਕਿ ਏਮਜ਼ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਏਮਜ਼ 'ਚ ਭਰਤੀ ਕਰਵਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਕੁਝ ਚੈੱਕਅਪ ਹੋਣਗੇ ਅਤੇ ਉਸ ਤੋਂ ਬਾਅਦ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦੀ ਹਾਲਤ ਕਿਵੇਂ ਦੀ ਹੈ। ਹਸਪਤਾਲ ਪ੍ਰਸ਼ਾਸਨ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ:ਦਿੱਲੀ-ਕੱਟੜਾ ਹਾਈਵੇ ਨੂੰ ਲੈ ਕੇ ਕਿਸਾਨਾਂ ਨੇ ਕੈਪਟਨ ਦੇ ਮਹਿਲ ਦਾ ਕੀਤਾ ਘਿਰਾਓ

ABOUT THE AUTHOR

...view details