ਨਵੀਂ ਦਿੱਲੀ: ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ 2022 ਦੀਆਂ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਲਈ ਸੰਭਾਵਿਤ ਸੰਯੁਕਤ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਵਾਪਸ ਲੈ ਰਿਹਾ ਹਾਂ।
ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ ਅਤੇ ਮੇਰੇ ਲਈ ਇਨ੍ਹਾਂ ਅਨਿਸ਼ਚਿਤ ਸਮੇਂ 'ਚ ਜੰਮੂ-ਕਸ਼ਮੀਰ ਦੇ ਲੋਕਾਂ ਦੀ ਮਦਦ ਲਈ ਇੱਥੇ ਆਉਣਾ ਬਹੁਤ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਮੇਰੇ ਅੱਗੇ ਬਹੁਤ ਸਰਗਰਮ ਰਾਜਨੀਤੀ ਹੈ ਅਤੇ ਮੈਂ ਜੰਮੂ-ਕਸ਼ਮੀਰ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਤਿਆਰ ਹਾਂ। ਮੈਂ ਆਪਣਾ ਨਾਮ ਪ੍ਰਸਤਾਵਿਤ ਕਰਨ ਲਈ ਮਮਤਾ ਦੀਦੀ ਦਾ ਧੰਨਵਾਦੀ ਹਾਂ। ਮੈਂ ਉਨ੍ਹਾਂ ਸਾਰੇ ਸੀਨੀਅਰ ਆਗੂਆਂ ਦਾ ਵੀ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।