ਨਵੀਂ ਦਿੱਲੀ: ਦੇਸ਼ ਵਿੱਚ ਮਹਿੰਗਾਈ ਵਧਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੌਰਾਨ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਛੇਵੀਂ ਵਾਰ ਵਾਧਾ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 30 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 35 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਰਾਜਧਾਨੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 99 ਰੁਪਏ 41 ਪੈਸੇ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 90 ਰੁਪਏ 77 ਪੈਸੇ ਹੋ ਗਈ ਹੈ।
ਇਸ ਦੇ ਨਾਲ ਹੀ, ਮੁੰਬਈ 'ਚ ਪੈਟਰੋਲ ਦੀ ਕੀਮਤ 114.19 ਰੁਪਏ ਪ੍ਰਤੀ ਲੀਟਰ ਹੋ ਗਈ, ਜਦਕਿ ਡੀਜ਼ਲ ਦੀ ਕੀਮਤ 98.50 ਰੁਪਏ ਪ੍ਰਤੀ ਲੀਟਰ ਹੋ ਗਈ। ਇੱਥੇ ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 37 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਜੇਕਰ ਗੱਲ ਪੰਜਾਬ ਦੀ ਕਰੀਏ ਤਾਂ, ਪੰਜਾਬ ਵਿੱਚ ਅੱਜ ਪੈਟਰੋਲ ਦੀ ਕੀਮਤ 98.53 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ 84.99 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇਸ ਤਰ੍ਹਾਂ ਚੇਨਈ 'ਚ ਪੈਟਰੋਲ ਦੀ ਕੀਮਤ 105.18 ਰੁਪਏ ਹੋ ਗਈ ਹੈ। ਇੱਥੇ ਇਸਦੀ ਕੀਮਤ ਵਿੱਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਦੇ ਨਾਲ ਹੀ ਡੀਜ਼ਲ 33 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਇਸ ਤਰ੍ਹਾਂ ਹੁਣ ਇੱਥੇ ਡੀਜ਼ਲ ਦੀ ਕੀਮਤ 95 ਰੁਪਏ 33 ਪੈਸੇ ਹੋ ਗਈ ਹੈ। ਹੁਣ ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 'ਚ 32 ਪੈਸੇ ਦਾ ਵਾਧਾ ਹੋਇਆ ਹੈ, ਜਿਸ ਕਾਰਨ ਹੁਣ ਇਸ ਦੀ ਕੀਮਤ 108.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਇਸ ਦੀ ਕੀਮਤ 93 ਰੁਪਏ 92 ਪੈਸੇ ਹੋ ਗਈ ਹੈ।