ਪੰਜਾਬ

punjab

ETV Bharat / bharat

Schools Closed in Delhi: ਦਿੱਲੀ 'ਚ 10 ਨਵੰਬਰ ਤੱਕ ਬੰਦ ਰਹਿਣਗੇ ਪ੍ਰਾਇਮਰੀ ਸਕੂਲ, ਜਾਣੋ ਕਿਉਂ ਲਿਆ ਗਿਆ ਫੈਸਲਾ - Central Pollution Control Board

ਰਾਜਧਾਨੀ ਵਿੱਚ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਦਿੱਤੀ ਹੈ। ਇਸ ਦੌਰਾਨ ਬੱਚਿਆਂ ਦੀ ਆਨਲਾਈਨ ਕਲਾਸਾਂ ਲਗਾਉਣ ਦਾ ਸੁਝਾਅ ਦਿੱਤਾ ਗਿਆ ਹੈ। (Schools Closed in Delhi)

primary schools will remain closed in delhi
primary schools will remain closed in delhi

By ETV Bharat Punjabi Team

Published : Nov 5, 2023, 1:37 PM IST

ਨਵੀਂ ਦਿੱਲੀ:ਦਿੱਲੀ ਵਿੱਚ 5ਵੀਂ ਜਮਾਤ ਤੱਕ ਦੇ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਛੇਵੀਂ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਆਨਲਾਈਨ ਕਲਾਸਾਂ ਚਲਾਉਣ ਦਾ ਸੁਝਾਅ ਦਿੱਤਾ ਗਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। (Primary schools will remain closed in Delhi)

ਹਵਾ ਗੁਣਵੱਤਾ ਸੂਚਕਾਂਕ ਵੱਧਣ ਕਾਰਨ ਲਿਆ ਫੈਸਲਾ:ਦਰਅਸਲ ਇਹ ਫੈਸਲਾ ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 5 ਨਵੰਬਰ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ, ਜਿਸ ਨੂੰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਹੋਰ ਵਧਾ ਦਿੱਤਾ ਗਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ 'ਐਕਸ' 'ਤੇ ਲਿਖਿਆ ਕਿ ਪ੍ਰਦੂਸ਼ਣ ਦਾ ਪੱਧਰ ਵੱਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰਹਿਣਗੇ। ਜਦੋਂ ਕਿ 6 ਤੋਂ 12ਵੀਂ ਜਮਾਤ ਲਈ ਸਕੂਲਾਂ ਨੂੰ ਆਨਲਾਈਨ ਕਲਾਸਾਂ ਵਿੱਚ ਸ਼ਿਫਟ ਕਰਨ ਦਾ ਵਿਕਲਪ ਦਿੱਤਾ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 'ਗੰਭੀਰ' ਸ਼੍ਰੇਣੀ ਵਿੱਚ ਬਣਿਆ ਹੋਇਆ ਹੈ।

ਸਿੱਖਿਆ ਮੰਤਰੀ ਨੇ ਕੀਤਾ ਐਲਾਨ: ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ 'ਚ ਹਵਾ ਪ੍ਰਦੂਸ਼ਣ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਖਾਸ ਕਰਕੇ ਇਹ ਬੱਚਿਆਂ ਲਈ ਬਹੁਤ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 10 ਨਵੰਬਰ 2023 ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਦੂਸ਼ਣ ਕਾਰਨ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜੋ ਕਿ ਸਰਕਾਰ ਲਈ ਸਭ ਤੋਂ ਵੱਡੀ ਚਿੰਤਾ ਦਾ ਕਾਰਨ ਹੈ।

ABOUT THE AUTHOR

...view details