ਅਹਿਮਦਾਬਾਦ/ ਗੁਜਰਾਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾ ਬਾ ਮੋਦੀ ਦਾ 100 ਸਾਲ ਦੀ ਉਮਰ 'ਚ ਦਿਹਾਂਤ ਹੋ (Heeraben Modi passed away) ਗਿਆ ਹੈ। ਆਪਣੀ ਮਾਂ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਉੱਤੇ ਨੋਟ ਸ਼ੇਅਰ (Heeraben Modi death news) ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਟਵੀਟ ਕਰਦੇ ਹੋਏ ਮਾਂ ਹੀਰਾਬੇਨ ਮੋਦੀ ਦੇ ਦਿਹਾਂਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ।
ਗਾਂਧੀਨਗਰ ਵਿਖੇ ਅੰਤਿਮ ਸਸਕਾਰ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ (Cremation on Heeraba) ਦਾ ਤੜਕਸਾਰ 3.30 ਵਜੇ ਦਿਹਾਂਤ ਹੋ ਗਿਆ ਅਤੇ ਇਸ ਦਾ ਅਧਿਕਾਰਤ ਐਲਾਨ ਯੂਐਨ ਮਹਿਤਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਖਬਰਾਂ ਅਨੁਸਾਰ ਹੀਰਾਬਾ ਨੂੰ ਡੂੰਘਾ ਦੌਰਾ ਪਿਆ ਸੀ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹੁਣ ਉਨ੍ਹਾਂ ਦਾ ਅੰਤਿਮ ਸਸਕਾਰ ਗਾਂਧੀਨਗਰ ਦੇ ਸੈਕਟਰ 30 ਵਿੱਚ ਕੀਤਾ ਜਾਵੇਗਾ। ਪੀਐਮ ਮੋਦੀ ਨੇ ਮਾਂ ਦੀ ਅਰਥੀ ਨੂੰ ਮੋਢਾ ਦਿੱਤਾ ਹੈ। ਪੀਐਮ ਮੋਦੀ ਤੇ ਉਨ੍ਹਾਂ ਦੇ ਹੋਰ ਪੁੱਤਰਾਂ ਨੇ ਆਖਰੀ ਰਸਮਾਂ ਨਿਭਾਉਂਦੇ ਹੋਏ ਮਾਂ ਹੀਰਾ ਬਾ ਦਾ ਅੰਤਿਮ ਸਸਕਾਰ ਕੀਤਾ।
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਪਹੁੰਚੇ: ਪੀਐਮ ਮੋਦੀ ਅਹਿਮਦਾਬਾਦ ਪਹੁੰਚ ਚੁੱਕੇ ਹਨ। ਵੰਦੇ ਭਾਰਤ ਟਰੇਨ ਨੂੰ ਹਾਵੜਾ, ਕੋਲਕਾਤਾ ਅਤੇ ਰੇਲਵੇ ਦੇ ਹੋਰ ਵਿਕਾਸ ਕਾਰਜਾਂ ਅਤੇ ਨਮਾਮੀ ਗੰਗੇ ਦੇ ਤਹਿਤ ਲਿਜਾਇਆ ਜਾਵੇਗਾ ਅਤੇ ਰਾਸ਼ਟਰੀ ਗੰਗਾ ਪ੍ਰੀਸ਼ਦ ਦੀ ਬੈਠਕ ਪੂਰਵ-ਯੋਜਿਤ ਪ੍ਰੋਗਰਾਮ ਦੇ ਅਨੁਸਾਰ ਹੋਵੇਗੀ। ਸੂਤਰਾਂ ਮੁਤਾਬਕ ਪੀਐਮ ਮੋਦੀ ਵੀਡੀਓ ਕਾਨਫਰੰਸ ਰਾਹੀਂ ਇਸ ਵਿੱਚ ਹਿੱਸਾ ਲੈ ਸਕਦੇ ਹਨ। ਦੱਸ ਦੇਈਏ ਕਿ ਹੀਰਾ ਬੇਨ 100 ਸਾਲ ਦੀ ਸੀ। ਹੀਰਾ ਬਾ ਨੇ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਮੰਗਲਵਾਰ ਸ਼ਾਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਨੋਟ ਸ਼ੇਅਰ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ ਕਿ, "ਜਦੋਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ 100ਵੇਂ (PM Modi Mother Passed Away) ਜਨਮ ਦਿਨ 'ਤੇ ਮਿਲਿਆ, ਤਾਂ ਉਨ੍ਹਾਂ ਨੇ ਇਕ ਗੱਲ ਕਹੀ, ਜੋ ਹਮੇਸ਼ਾ ਯਾਦ ਰਹਿੰਦੀ ਹੈ ਕਿ 'ਕੰਮ ਕਰੋ ਬੁੱਧੀ ਨਾਲ, ਜੀਵਨ ਜੀਓ ਸ਼ੁੱਧੀ ਨਾਲ।"
ਪੀਐਮ ਮੋਦੀ ਵੱਲੋਂ ਮਾਂ ਨੂੰ ਸ਼ਰਧਾਂਜਲੀ:
ਉਨ੍ਹਾਂ ਨੇ ਮਾਂ ਹੀਰਾਬੇਨ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਟਵੀਟ ਕੀਤਾ ਕਿ, "ਇੱਕ ਸ਼ਾਨਦਾਰ ਸਦੀ ਦਾ ਪ੍ਰਮਾਤਮਾ ਦੇ ਚਰਨਾਂ ਵਿੱਚ ਵਿਰਾਮ... ਮਾਂ ਵਿੱਚ ਮੈਂ ਹਮੇਸ਼ਾਂ ਉਸ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਹੈ।"
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆ ਲਿਖਿਆ ਕਿ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੈਂ ਹੀਰਾ ਬਾ, ਮਾਤਾਸ਼੍ਰੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਮਾਂ ਦੀ ਮੌਤ ਨਾਲ ਮਨੁੱਖ ਦੇ ਜੀਵਨ ਵਿੱਚ ਅਜਿਹਾ ਪਲ ਹੈ ਜਿਸ ਨੂੰ ਭਰਨਾ ਅਸੰਭਵ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ!"
ਮਾਂ ਦੀ ਮੌਤ ਪੂਰੀ ਜ਼ਿੰਦਗੀ ਪੂਰਾ ਨਾ ਹੋਣ ਵਾਲਾ ਘਾਟਾ : ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ "ਪ੍ਰਧਾਨ ਮੰਤਰੀ @narendramodi ਮਾਂ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ...ਮਾਂ ਦੀ ਮੌਤ ਜ਼ਿੰਦਗੀ ਦੀ ਸਭ ਤੋਂ ਵੱਡੀ ਅਧੂਰੀ ਘਾਟ ਹੈ...ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ... ਪ੍ਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।"