ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ (Prime Minister Narendra Modi made a big announcement) ਕੀਤਾ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਹਰ ਸਾਲ 26 ਦਸਬੰਰ ਦਾ ਦਿਨ 'ਵੀਰ ਬਾਲ ਦਿਵਸ' (Veer baal divas) ਵਜੋਂ ਮਨਾਇਆ ਜਾਵੇਗਾ। ਇਹ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਰ ਨੂੰ ਸਮਰਪਿਤ (Dedicated to the martyrdom of the four sahibzaade) ਹੋਵੇਗਾ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਸਾਂਝਾ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਦੀ ਸ਼ੁਰੂਆਤ, 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਉਨ੍ਹਾਂ ਦੀ ਇਨਸਾਫ਼ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੈ।
ਇਹ ਵੀ ਪੜ੍ਹੋ :ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ