ਪੰਜਾਬ

punjab

ETV Bharat / bharat

ਹਿਰਾਸਤ 'ਚ ਕਾਂਗਰਸੀ ਆਗੂਆਂ ਨੂੰ ਮਿਲਣ ਲਈ ਥਾਣੇ ਪਹੁੰਚੀ ਪ੍ਰਿਅੰਕਾ ਗਾਂਧੀ - ਨਵੀਂ ਦਿੱਲੀ

ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਤੁਗਲਕ ਰੋਡ ਪੁਲਿਸ ਸਟੇਸ਼ਨ 'ਚ ਨਜ਼ਰਬੰਦ ਕੀਤੇ ਗਏ ਕਾਂਗਰਸ ਦੇ ਕਈ ਵੱਡੇ ਨੇਤਾਵਾਂ ਅਤੇ ਵਰਕਰਾਂ ਨੂੰ ਮਿਲਣ ਪਹੁੰਚੀ। ਦੱਸ ਦਈਏ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਦਿੱਲੀ ਪ੍ਰਦੇਸ਼ ਪ੍ਰਧਾਨ ਅਨਿਲ ਚੌਧਰੀ ਸਮੇਤ ਕਈ ਨੇਤਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰਨ ਦਾ ਵਿਰੋਧ ਕਰ ਰਹੇ ਸਨ।

ਹਿਰਾਸਤ 'ਚ ਕਾਂਗਰਸੀ ਆਗੂਆਂ ਨੂੰ ਮਿਲਣ ਲਈ ਥਾਣੇ ਪਹੁੰਚੀ ਪ੍ਰਿਅੰਕਾ ਗਾਂਧੀ
ਹਿਰਾਸਤ 'ਚ ਕਾਂਗਰਸੀ ਆਗੂਆਂ ਨੂੰ ਮਿਲਣ ਲਈ ਥਾਣੇ ਪਹੁੰਚੀ ਪ੍ਰਿਅੰਕਾ ਗਾਂਧੀ

By

Published : Jun 13, 2022, 4:30 PM IST

ਨਵੀਂ ਦਿੱਲੀ—ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਸਮੇਤ ਕਈ ਆਗੂਆਂ ਤੇ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪ੍ਰਿਅੰਕਾ ਗਾਂਧੀ ਖੁਦ ਦੁਪਹਿਰ ਇਕ ਵਜੇ ਉਨ੍ਹਾਂ ਨੂੰ ਮਿਲਣ ਤੁਗਲਕ ਰੋਡ ਥਾਣੇ ਪਹੁੰਚੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਹਿਰਾਸਤ 'ਚ ਕਾਂਗਰਸੀ ਆਗੂਆਂ ਨੂੰ ਮਿਲਣ ਲਈ ਥਾਣੇ ਪਹੁੰਚੀ ਪ੍ਰਿਅੰਕਾ ਗਾਂਧੀ

ਜਾਣਕਾਰੀ ਮੁਤਾਬਿਕ ਸੋਮਵਾਰ ਸਵੇਰੇ ਵੱਖ-ਵੱਖ ਸੂਬਿਆਂ ਤੋਂ ਆਏ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ 24 ਅਕਬਰ ਰੋਡ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦਫਤਰ ਤੱਕ ਰੋਸ ਮਾਰਚ ਕੱਢਿਆ। ਇਸ ਦੇ ਲਈ ਪੁਲਿਸ ਨੇ ਪਹਿਲਾਂ ਹੀ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਬੈਰੀਕੇਡ ਲਾ ਕੇ ਰਸਤਾ ਬੰਦ ਕਰ ਦਿੱਤਾ ਸੀ। ਮਾਰਚ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਕੇ ਚੇਤਾਵਨੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਧਰਨਾ ਦੇਣ ਆਏ ਆਗੂਆਂ, ਕਾਰਕੁਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਸੂਤਰਾਂ ਮੁਤਾਬਿਕ ਜਿਨ੍ਹਾਂ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਉਨ੍ਹਾਂ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਦਿੱਲੀ ਪ੍ਰਦੇਸ਼ ਪ੍ਰਧਾਨ ਅਨਿਲ ਚੌਧਰੀ ਅਤੇ ਕਈ ਹੋਰ ਸ਼ਾਮਲ ਹਨ। ਉਨ੍ਹਾਂ ਨੂੰ ਤੁਗਲਕ ਰੋਡ, ਸੰਸਦ ਮਾਰਗ ਅਤੇ ਮੰਦਰ ਮਾਰਗ 'ਤੇ ਲਿਜਾਇਆ ਗਿਆ ਅਤੇ ਉੱਥੇ ਰੱਖਿਆ ਗਿਆ। ਸੂਤਰਾਂ ਮੁਤਾਬਿਕ 100 ਤੋਂ ਵੱਧ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਖੁਦ ਸੋਮਵਾਰ ਦੁਪਹਿਰ ਤੁਗਲਕ ਰੋਡ ਥਾਣੇ 'ਚ ਮੌਜੂਦ ਨੇਤਾਵਾਂ ਅਤੇ ਵਰਕਰਾਂ ਨੂੰ ਮਿਲਣ ਪਹੁੰਚੀ। ਇੱਥੇ ਉਹ ਉਸ ਕਮਰੇ ਵਿੱਚ ਪਹੁੰਚੀ ਜਿੱਥੇ ਆਗੂਆਂ ਨੂੰ ਰੱਖਿਆ ਗਿਆ ਸੀ। ਉਨ੍ਹਾਂ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕੀਤੀ। ਦੂਜੇ ਪਾਸੇ ਪੁਲਿਸ ਨੇ ਥਾਣੇ ਨੂੰ ਜਾਣ ਵਾਲੇ ਜ਼ਿਆਦਾਤਰ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਸਲਾਹ ਲੈ ਰਹੀ ਹੈ।

ਇਹ ਵੀ ਪੜ੍ਹੋ:National Herald Case: ਰਾਹੁਲ ਗਾਂਧੀ ਤੋਂ ਪੁੱਛਗਿੱਛ ਖ਼ਤਮ, 3 ਘੰਟੇ ਚਲੀ ਪੁੱਛਗਿੱਛ

ABOUT THE AUTHOR

...view details