ਨਵੀਂ ਦਿੱਲੀ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਆਯੋਜਨ ਬੰਦਾ ਬਹਾਦੁਰ ਸਿੰਘ ਫਾਊਂਡੇਸ਼ਨ ਵੱਲੋਂ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਤੋਂ ਆਏ 101 ਸ਼ਰਧਾਲੂਆਂ ਨੇ ਹਿੱਸਾ ਲਿਆ।
ਗੁਰੂ ਤੇਗ ਬਹਾਦਰ ਜੀ 400 ਸਾਲਾ ਪ੍ਰਕਾਸ਼ ਪੁਰਬ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ - Gurudwara Sis Ganj Sahib
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਆਯੋਜਨ ਬੰਦਾ ਬਹਾਦੁਰ ਸਿੰਘ ਫਾਊਂਡੇਸ਼ਨ ਵੱਲੋਂ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਤੋਂ ਆਏ 101 ਸ਼ਰਧਾਲੂਆਂ ਨੇ ਹਿੱਸਾ ਲਿਆ।
ਇਸ ਧਾਰਮਿਕ ਸਮਾਗਮ ਦੌਰਾਨ ਕਥਾ,ਕੀਰਤਨ, ਰਾਗੀ ਤੇ ਢਾਡੀ ਜੱਥੇ ਵੱਲੋਂ ਗੁਰੂ ਸਹਿਬਾਨ ਦੀ ਬਹਾਦਰੀ ਦੀ ਗਾਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ 11 ਲੋਕਾਂ ਨੂੰ ਮਨੁੱਖੀ ਸੇਵਾ ਕਨਰ ਲਈ ਸਰੋਪਾ ਭੇਂਟ ਕਰ ਸਨਮਾਨਤ ਕੀਤਾ ਗਿਆ।
ਇਸ ਮੌਕੇ ਬੰਦਾ ਬਹਾਦਰ ਫਾਊਂਡੇਸ਼ਨ ਦੇ ਪ੍ਰਧਾਨ ਤੇ ਪੰਜਾਬ ਸਟੇਟ ਡੈਵਲਪਮੈਂਟ ਕਾਰੋਪੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ 101 ਸ਼ਰਧਾਲੂਆਂ ਦਾ ਜੱਥਾ ਪੰਜਾਬ ਤੋਂ ਚੱਲ ਕੇ ਦਿੱਲੀ ਵਿਖੇ ਪੁੱਜਾ। ਸ਼ਰਧਾਲੂਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਵੀ ਸਮਰਪਿਤ 300 ਸਾਲਾ ਪ੍ਰਕਾਸ਼ ਪੁਰਬ ਮੌਕ ਕਈ ਪ੍ਰੋਗਰਾਮ ਉਲੀਕੇ ਗਏ ਹਨ।