ਨਵੀਂ ਦਿੱਲੀ—ਜਾਮਾ ਮਸਜਿਦ 'ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਲੋਕਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਮੰਗ ਹੈ ਕਿ ਜਿਸ ਤਰ੍ਹਾਂ ਨੂਪੁਰ ਸ਼ਰਮਾ ਨੇ ਬਿਆਨ ਦਿੱਤਾ ਸੀ, ਉਸ ਲਈ ਨੂਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਮਾਮਲੇ 'ਚ ਪੁਲਸ ਫਿਲਹਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ।
ਨੂਪੁਰ ਦੀ ਗ੍ਰਿਫਤਾਰੀ ਦੀ ਮੰਗ : ਜਾਮਾ ਮਸਜਿਦ 'ਚ ਰੋਸ ਪ੍ਰਦਰਸ਼ਨ, ਲੋਕਾਂ ਨੇ ਕੀਤੀ ਨਾਅਰੇਬਾਜ਼ੀ - ਨੂਪੁਰ ਸ਼ਰਮਾ ਦੀ ਗ੍ਰਿਫਤਾਰੀ
ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ਲਈ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਦਿੱਲੀ ਦੀ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਫਿਲਹਾਲ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਨੂਪੁਰ ਦੀ ਗ੍ਰਿਫਤਾਰੀ ਦੀ ਮੰਗ
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਹਜ਼ਾਰਾਂ ਲੋਕ ਜਾਮਾ ਮਸਜਿਦ 'ਚ ਨਮਾਜ਼ ਅਦਾ ਕਰਨ ਲਈ ਇਕੱਠੇ ਹੋਏ ਸਨ। ਇੱਥੋਂ ਨਮਾਜ਼ ਅਦਾ ਕਰਨ ਤੋਂ ਬਾਅਦ ਜਦੋਂ ਕੁਝ ਲੋਕ ਬਾਹਰ ਆਏ ਤਾਂ ਉਨ੍ਹਾਂ ਨੇ ਨੁਪੁਰ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਹੈ ਕਿ ਨੁਪੁਰ ਸ਼ਰਮਾ ਵੱਲੋਂ ਕੀਤੀ ਗਈ ਟਿੱਪਣੀ ਲਈ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਅੱਪਡੇਟ ਜਾਰੀ ਹੈ...