ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ (Encounter in Pulwama) ਹੋਇਆ, ਜਿਸ ਵਿੱਚ ਦੋ ਅੱਤਵਾਦੀ ( 2 terrorists killed in Pulwama Encounter) ਮਾਰੇ ਗਏ। ਸੁਰੱਖਿਆ ਬਲ ਦੁਆਰਾ ਹਥਿਆਰ ਬਰਾਮਦ ਕੀਤੇ ਗਏ ਅਤੇ ਸਰਚ ਅਪਰੇਸ਼ਨ ਅਜੇ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਠਭੇੜ ਰਾਜਪੋਰਾ ਇਲਾਕੇ ਦੇ ਕਸਬਾਯਾਰ 'ਚ ਹੋਇਆ।
ਕਸ਼ਮੀਰ ਜ਼ੋਨ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਜਿਵੇਂ ਹੀ ਬਲਾਂ ਦੀ ਸਾਂਝੀ ਟੀਮ ਨੇ ਸ਼ੱਕੀ ਥਾਵਾਂ 'ਤੇ ਤਲਾਸ਼ੀ ਤੇਜ਼ ਕੀਤੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਠਭੇੜ ਸ਼ੁਰੂ ਹੋ ਗਿਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਦੀ ਪਛਾਣ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇਲਾਕੇ 'ਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।