ਚੰਡੀਗੜ੍ਹ : ਉੱਘੇ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਵਿਸ਼ਵਾਸ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਜਾਰੀ ਰਹੇਗੀ। ਹਾਲਾਂਕਿ ਇਸ ਮਾਮਲੇ 'ਚ ਪੂਰਾ ਹੁਕਮ ਆਉਣਾ ਬਾਕੀ ਹੈ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਦੇ ਸਦਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ 'ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 'ਤੇ ਖਾਲਿਸਤਾਨੀਆਂ ਨਾਲ ਸਬੰਧ ਰੱਖਣ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੱਗੀ ਗ੍ਰਿਫਤਾਰੀ 'ਤੇ ਰੋਕ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਆਪਣੇ ਅੰਦਾਜ 'ਚ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਸੇ ਦਾ ਨਾਂ ਤਾਂ ਲਿਆ ਗਿਆ ਪਕ ਇੱਕ ਤੰਜ ਦੇ ਤੋਰ 'ਤੇ ਉਨ੍ਹਾਂ ਕੁਝ ਸਤਰਾਂ ਲਿਖਿਆਂ ਹਨ ਅਤੇ ਕੋਰਟ ਵੱਲੋਂ ਲੱਗੀ ਰੋਕ ਦੀ ਖ਼ਬਰ ਦਾ ਇੱਕ ਸਕਰੀਨਸ਼ੋਟ ਵੀ ਲਗਾਇਆ ਗਿਆ ਹੈ।
ਅਲਕਾ ਲਾਂਬਾ ਨੇ ਵੀ ਕੀਤਾ ਹਾਈ ਕੋਰਟ ਦਾ ਰੁਖ਼ : ਕੁਮਾਰ ਖ਼ਿਲਾਫ਼ ਦਰਜ ਐਫ.ਆਈ.ਆਰ. 'ਤੇ ਰੋਕ ਲਗਾਉਣ ਤੋਂ ਬਾਅਦ ਅਲਕਾ ਲਾਂਬਾ ਵੱਲੋਂ ਵੀ ਹਾਈਕੋਰਟ ਦਾ ਰੁੱਖ ਕੀਤਾ ਗਿਆ ਹੈ। ਉਨ੍ਹਾਂ ਨੇ ਰੋਪੜ 'ਚ ਦਰਜ F.I.R. ਨੂੰ ਰੱਦ ਕਰਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਾਈ ਪਟੀਸ਼ਨ ਪਾਈ ਹੈ। ਉਨ੍ਹਾਂ ਕਿਹਾ ਕਿ ਇਹ F.I.R. ਰਾਜਨੀਤੀ ਤੋਂ ਪ੍ਰੇਰਿਤ ਹੈ। ਇਸ ਪਟੀਸ਼ਨ ਦੀ ਸੁਣਵਾਈ 5 ਮਈ ਨੂੰ ਹਾਈਕੋਰਟ ਵੱਲੋਂ ਕੀਤੀ ਜਾਵੇਗੀ।
ਕੀ ਹੈ ਮਾਮਲਾ ?: ਪੰਜਾਬ ਚੋਣ ਦੇ ਮਤਦਾਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਦੇ ਵਿਚਾਲੇ ਜ਼ੁਬਾਨੀ ਜੰਗ ਹੋਈ ਸੀ ਅਤੇ ਕੇਜਰੀਵਾਲ ’ਤੇ ਕੁਮਾਰ ਵਿਸ਼ਵਾਸ ਨੇ ਕਈ ਇਲਜ਼ਾਮ ਲਗਾਏ ਸੀ ਜਿਸ ’ਚ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀ ਸਮਰਥਕ ਵੀ ਕਿਹਾ ਸੀ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਇਹ ਦਿਨ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਅਤੇ ਇੱਕ ਆਜ਼ਾਦ ਰਾਸ਼ਟਰ ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ। ਖੈਰ ਉਸ ਸਮੇਂ ਚੋਣ ਕਮਿਸ਼ਨ ਵੱਲੋਂ ਕੁਮਾਰ ਵਿਸ਼ਵਾਸ ਦੇ ਵੀਡੀਓ ਬਿਆਨ ਉੱਤੇ ਰੋਕ ਲਗਾ ਦਿੱਤੀ ਸੀ ਨਾਲ ਹੀ ਕੁਝ ਸਮੇਂ ਬਾਅਦ ਖਤਰੇ ਨੂੰ ਦੇਖਦੇ ਹੋਏ ਕੁਮਾਰ ਵਿਸ਼ਵਾਸ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਕੈਟੇਗਰੀ ਦੀ ਸੁਰੱਖਿਆ ਵੀ ਦਿੱਤੀ ਗਈ ਸੀ।