ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਹਰ ਪਾਰਟੀ ਵੱਲੋਂ ਲਗਾਤਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਪਰ ਜੇਕਰ ਭਾਜਪਾ, ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੇ ਗੱਠਜੋੜ ਦੀ ਗੱਲ ਕੀਤੀ ਜਾਵੇ ਤਾਂ ਇਹਨਾਂ ਨੇ ਗੱਠਜੋੜ ਨੇ ਅਜੇ ਤਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਤੇ ਨਾ ਹੀ ਅਜੇ ਇਹ ਸਪੱਸ਼ਟ ਹੋਇਆ ਹੈ ਕਿ ਕੌਣ ਕਿੰਨੀਆਂ ਸੀਟਾਂ ’ਤੇ ਚੋਣ ਲੜੇਗਾ।
ਇਹ ਵੀ ਪੜੋ:ਹਰਸਿਮਰਤ ਕੌਰ ਬਾਦਲ ਨੇ AAP ਨੂੰ ਦੱਸਿਆ ਠੱਗਾਂ ਦੀ ਟੋਲੀ
ਇਸ ਤਰ੍ਹਾਂ ਬਣੀ ਸਹਿਮਤੀ
ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਹੁਣ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ (ਪੀਐਲਸੀ) ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਵਿੱਚ ਸੀਟਾਂ ਨੂੰ ਲੈ ਕੇ ਹੁਣ ਸਥਿਤੀ ਲਗਭਗ ਤੈਅ ਹੋ ਗਈ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਰਤੀ ਜਨਤਾ ਪਾਰਟੀ 65 ਸੀਟਾਂ 'ਤੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ 39 ਸੀਟਾਂ 'ਤੇ ਚੋਣ ਲੜੇਗੀ, ਜਦਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ 13 ਸੀਟਾਂ ਦੇਣ ਲਈ ਸਹਿਮਤੀ ਬਣੀ ਹੈ।