ਨਵੀਂ ਦਿੱਲੀ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ ਤੇ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਹਰ ਪਾਰਟੀ ਵੱਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ। ਇਸ ਸਭ ਵਿਚਾਲੇ ਪੰਜਾਬ ਕਾਂਗਰਸ ’ਚ ਟਿਕਟਾਂ ਦੀ ਵੰਡ ਨੂੰ ਲੈ ਕੇ ਪੇਚ ਫਸਿਆ ਹੋਇਆ ਨਜ਼ਰ ਆ ਰਿਹਾ ਹੈ, ਜਿਸ ਨੂੰ ਹਾਈਕਮਾਨ ਹੱਲ ਕਰਨ ਵਿੱਚ ਲੱਗਾ ਹੋਇਆ ਹੈ।
ਇਹ ਵੀ ਪੜੋ:ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਹਾਈਕਮਾਨ ਨੇ ਸੱਦੀ ਬੈਠਕ
ਪੰਜਾਬ ਕਾਂਗਰਸ ’ਚ ਟਿਕਟਾਂ ਦੀ ਵੰਡ ਨੂੰ ਲੈ ਕੇ ਹਾਈਕਮਾਨ ਵੱਲੋਂ ਸ਼ਨੀਵਾਰ ਨੂੰ ਚੋਣ ਕਮੇਟੀ ਦੀ ਇੱਕ ਮੀਟਿੰਗ ਬੁਲਾਈ ਗਈ, ਪਰ ਇਹ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਬੇਸਿੱਟਾ ਰਹਿਣ ਤੋਂ ਮਗਰੋਂ ਹਾਈਕਮਾਨ ਨੇ ਇਸ ਮਤਭੇਦ ਨੂੰ ਹੱਲ ਕਰਨ ਲਈ ਇੱਕ ਸਬ-ਕਮੇਟੀ ਬਣਾਈ ਹੈ ਜੋ 31 ਸੀਟਾਂ 'ਤੇ ਪਾਰਟੀ ਦੇ ਉਮੀਦਵਾਰਾਂ ਬਾਰੇ ਸਹਿਮਤੀ ਬਣਾਏਗੀ। ਇਸ ਨਵੀਂ ਬਣੀ ਕਮੇਟੀ ਵਿੱਚ ਕੇ.ਸੀ. ਵੇਣੂਗੋਪਾਲ, ਅੰਬਿਕਾ ਸੋਨੀ ਅਤੇ ਕਾਂਗਰਸ ਸਕਰੀਨਿੰਗ ਕਮੇਟੀ ਪੰਜਾਬ ਦੇ ਪ੍ਰਧਾਨ ਅਜੈ ਮਾਕਨ ਸ਼ਾਮਲ ਹਨ।
ਸਿੱਧੂ ਤੇ ਚੰਨੀ ਵਿਚਾਲੇ ਮਤਭੇਦ