ਨਵੀਂ ਦਿੱਲੀ: ਪੰਜਾਬ ਵਿਧਾਨਸਭਾ ਚੋਣਾਂ (Punjab Assembly elections) ਲਈ ਕਾਂਗਰਸ ਪਾਰਟੀ ਨੇ ਤਿਆਰੀਆਂ ਕਰ ਲਈਆਂ ਹਨ। ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਦਿੱਲੀ ਦੇ ਕਾਂਗਰਸ ਵਾਰ ਰੂਮ ਵਿੱਚ ਹੋਈ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ (Campaign Committee Chairman Sunil Jakhar) ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਹਾ ਕਿ ਮੀਟਿੰਗ ਬਹੁਤ ਸਕਾਰਾਤਮਕ ਰਹੀ ਕਿਉਂਕਿ ਸੰਸਦ ਮੈਂਬਰਾਂ ਦੇ ਹਲਕਿਆਂ ਨਾਲ ਸਬੰਧਿਤ ਸਾਰੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਸਾਰੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ ਉਹ ਜਲਦੀ ਹੀ ਪੰਜਾਬ ਆਉਣਗੇ। ਜਾਖੜ ਨੇ ਕਿਹਾ ਕਿ ਉਹ ਚੋਣ ਪ੍ਰਚਾਰ ਦੇ ਨਿਵੇਕਲੇ ਤਰੀਕੇ ਅਪਣਾਵਾਂਗੇ।