ਨਵੀਂ ਦਿੱਲੀ: ਪੰਜਾਬ ਭਾਜਪਾ ਦੇ ਆਗੂ ਸੁਰਜੀਤ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਦੇਰ ਸ਼ਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪਹੁੰਚੇ। ਇਥੇ ਉਨ੍ਹਾਂ ਕਿਸਾਨ ਅੰਦੋਲਨ ਤੇ ਕਿਸਾਨਾਂ ਦੀ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ।
ਕਿਸਾਨ ਅੰਦੋਲਨ: ਪੰਜਾਬ ਭਾਜਪਾ ਆਗੂਆਂ ਨੇ ਯੂਨੀਅਨ ਦੀ ਨੀਅਤ ‘ਤੇ ਚੁੱਕੇ ਸਵਾਲ - ਪੰਜਾਬ 'ਚ ਕਾਨੂੰਨ ਵਿਵਸਥਾ
ਪੰਜਾਬ ਭਾਜਪਾ ਆਗੂ ਸੁਰਜੀਤ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਦੇਰ ਸ਼ਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪਹੁੰਚੇ। ਅਮਿਤ ਸ਼ਾਹ ਨਾਲ ਬੈਠਕ ਮਗਰੋਂ ਦੋਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਗੱਲਬਾਤ ਕਰਨ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਤਿਆਰ ਹੈ।
ਬੈਠਕ ਤੋਂ ਬਾਅਦ ਈਟੀਵੀ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਜਿਆਣੀ ਨੇ ਕਿਹਾ, " ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੈ, ਪਰ ਕਿਸਾਨ ਅੜੀਅਲ ਹੋ ਰਹੇ ਹਨ। ਪੰਜਾਬ 'ਚ ਕਾਨੂੰਨ ਵਿਵਸਥਾ ਖ਼ਰਾਬ ਹੋ ਗਈ ਹੈ। ਸਾਡੇ ਵਰਕਰਾਂ ਦੇ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ 'ਚ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਜਾ ਰਹੀ ਹੈ ਅਤੇ ਗੁੰਡਾਗਰਦੀ ਕੀਤੀ ਜਾ ਰਹੀ ਹੈ, ਅਸੀਂ ਉਸ ਬਾਰੇ ਵੀ ਗੱਲਬਾਤ ਕੀਤੀ।
ਇਸ ਮੌਕੇ ਹਰਜੀਤ ਸਿੰਘ ਗਰੇਵਾਲ ਨੇ ਕਿਹਾ, "ਕੇਂਦਰ ਸਰਕਾਰ ਵੀ ਚਾਹੁੰਦੀ ਹੈ, ਕਿ ਜਲਦ ਤੋਂ ਜਲਦ ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਜਾਣਦੇ ਕਿ ਕਿਸਾਨ ਆਗੂ ਕਿਸਾਨ ਅੰਦੋਲਨ ਨੂੰ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਆਗੂਆਂ ਦਾ ਵਿਰੋਧ ਗ਼ਲਤ ਹੈ। ਉਨ੍ਹਾਂ ਇਸ ਨੂੰ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੋਢੇ 'ਤੇ ਚੜ ਕੇ ਕੁੱਝ ਸ਼ਰਾਰਤੀ ਅਨਸਰ ਭਾਜਪਾ ਆਗੂਆਂ ਨਾਲ ਗ਼ਲਤ ਵਿਵਹਾਰ ਕਰ ਰਹੇ ਹਨ ਤੇ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।"