ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਸ਼ਿਸ਼ਟਾਚਾਰ ਮੁਲਾਕਾਤ (CM Bhagwant Mann met with President) ਕੀਤੀ ਗਈ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦੇ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਭਗਵੰਤ ਮਾਨ ਵਲੋਂ ਸ਼ਾਲ ਵੀ ਭੇਟ ਕੀਤਿੀ ਗਈ।
ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਵੀ ਮੁਲਾਕਾਤ ਕੀਤੀ ਗਈ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।
ਇਸ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਉਨ੍ਹਾਂ ਕਿਹਾ ਕਿ ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਸਿਆਸਤਦਾਨਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟ ਰਾਜਨੀਤੀ ਤੋਂ ਤੰਗ ਆ ਚੁੱਕੇ ਹਾਂ। ਸਾਨੂੰ ਲੋਕਾਂ ਲਈ ਦਿਨ ਰਾਤ ਕੰਮ ਕਰਨਾ ਪਵੇਗਾ।
ਇਹ ਵੀ ਪੜ੍ਹੋ: ਸਾਂਸਦ ਪ੍ਰਨੀਤ ਕੌਰ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ, ਕਿਹਾ...