ਦਿੱਲੀ:ਪੰਜਾਬ ਕਾਂਗਰਸ ਵਿਚਾਲੇ ਚੱਲ ਰਿਹਾ ਕਲੇਸ਼ ਹੱਲ ਹੋਣ ਦਾ ਨਾਂ ਨਹੀਂ ਲੈ ਰਿਹਾ। ਬੇਸ਼ੱਕ ਹਾਈਕਮਾਨ ਇਸ ਨੂੰ ਹੱਲ ਕਰਨ ਦੀਆਂ ਬਹੁਤ ਕੋਸ਼ਿਸ਼ਾਂ ਕਰ ਰਿਹਾ ਹੈ ਤੇ ਪੰਜਾਬ ਦੇ ਨਾਰਾਜ਼ ਵਿਧਾਇਕਾਂ ਤੇ ਮੰਤਰੀਆਂ ਨਾਲ ਮੁਲਾਕਾਤ ਵੀ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦਿੱਲੀ ਦਰਬਾਰ ਹਾਜ਼ਰੀ ਭਰਨ ਲਈ ਕਿਹਾ ਸੀ, ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਕੈਪਟਨ ਸੋਮਵਾਰ ਦਿੱਲੀ ਪਹੁੰਚ ਗਏ ਹਨ ਜਦਕਿ ਹਾਈਕਮਾਨ ਨੇ ਮੰਗਵਾਲ ਨੂੰ ਉਹਨਾਂ ਨੂੰ ਬੁਲਾਇਆ ਸੀ, ਪਰ 2 ਦਿਨ ਦਿੱਲੀ ਰਹਿਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਬਿਨਾ ਹਾਈਕਮਾਨ ਨੂੰ ਮਿਲੇ ਵਾਪਸ ਪਰਤ ਆਏ।
ਇਹ ਵੀ ਪੜੋ: Punjab Congress Conflict: ‘ਵਿਧਾਇਕਾਂ ਦੇ ਕਾਕਿਆਂ ਨੇ ਮੋੜੀਆਂ ਸਰਕਾਰੀ ਨੌਕਰੀਆਂ’
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ਼ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਬਣਾਈ ਕਮੇਟੀ ਨਾਲ ਹੀ ਮੁਲਾਕਾਤ ਕੀਤੀ ਤੇ ਇਸ ਮੁਲਾਕਾਤ ਦੌਰਾਨ 18 ਮਸਲਿਆਂ ’ਤੇ ਚਰਚਾ ਕੀਤੀ ਗਈ ਜਿਹਨਾਂ ਨੇ ਪੰਜਾਬ ਵਿੱਚ ਜਲਦ ਤੋਂ ਜਲਦ ਅਮਲ ਕਰ ਦੀ ਗੱਲ ਕਹੀ ਗਈ ਹੈ।