ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ (Punjab Congress Conflict) ਨੂੰ ਹੱਲ ਕਰਨ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਨੇ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਮੇਟੀ ਨੇ ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਦੀ ਸਥਿਤੀ ਤੋਂ ਜਾਣੂ ਕਰਵਾਇਆ।
ਇਹ ਵੀ ਪੜੋ: Kotkapura Firing Case: SIT ਵੱਲੋਂ ਪ੍ਰਕਾਸ਼ ਸਿੰਘ ਬਾਦਲ ਤਲਬ
ਇਸ ਤੋਂ ਪਹਿਲਾਂ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਮਤਭੇਦ ਸੁਲਝਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਦਿੱਤੀ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦਰਮਿਆਨ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸਨੇ ਪੰਜਾਬ ਦੇ ਨਾਰਾਜ਼ ਵਿਧਾਇਕਾਂ ਤੇ ਮੰਤਰੀਆਂ ਨਾਲ ਮੁਲਾਕਾਤ ਕਰ ਰਿਪੋਰਟ ਤਿਆਰ ਕੀਤੀ ਹੈ।
ਇਸ ਵਿਵਾਦ ਨੂੰ ਘਰੇਲੂ ਝਗੜਾ ਕਰਾਰ ਦਿੰਦਿਆਂ ਕਮੇਟੀ ਨੇ ਕਿਹਾ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਸੰਯੁਕਤ ਮੋਰਚਾ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਅਤੇ ਪਾਰਟੀ ਮੈਂਬਰਾਂ ਦਰਮਿਆਨ ਵਿਵਾਦਾਂ ਨੂੰ ਸੁਲਝਾਉਣਾ ਇਹ ਅਭਿਆਸ ਦਾ ਹਿੱਸਾ ਹੈ।
ਇਹ ਵੀ ਪੜੋ: ਸਿੱਧੂ ਕਾਂਗਰਸ ਦੇ ਚੰਗੇ ਆਗੂ ਹਨ: ਧਰਮਸੋਤ