ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਹਾਈਕਮਾਨ ਲਗਾਤਾਰ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਗੱਲਬਾਤ ਲਈ ਦਿੱਲੀ ਬੁਲਾ ਰਹੀ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਾਈਕਮਾਨ ਨੇ ਇੱਕ ਵਾਰ ਮੁੜ ਦਿੱਲੀ ਬੁਲਾਇਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਦਿੱਲੀ ਜਾਣਗੇ ਜਿਥੇ ਹਾਈਕਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਵੀ ਪੜੋ: ਕੈਪਟਨ ਤੋਂ ਬਿਜਲੀ ਮੰਗਣ ਗਏ AAP ਵਰਕਰਾਂ ਨੂੰ ਪੁਲਿਸ ਨੇ ਲਾਇਆ ‘ਕਰੰਟ’
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਾਈਕਮਾਨ ਨਾਲ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਬਾਰੇ ਵਿਚਾਰ ਵਟਾਂਦਰਾ ਕਰਨਗੇ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਕਦੋਂ ਜਾਣਾ ਹੈ ਇਸ ਬਾਰੇ ਅਜੇ ਤਾਰਿਖ ਦਾ ਐਲਾਨ ਹੋਣਾ ਬਾਕੀ ਹੈ।
ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰ ਆਪਣਾ ਪੱਖ ਰੱਖਿਆ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕੀਤਾ ਜਾ ਸਕੇ।