ਨਵੀਂ ਦਿੱਲੀ :ਸਾਂਸਦ ਮਨੀਸ਼ ਤਿਵਾੜੀ ਨੇ ਪੰਜਾਬ ਸੰਕਟ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ 'ਤੇ ਇੱਕ ਚੁਟਕੀ ਲੈਂਦਿਆਂ ਕਿਹਾ ਕਿ ਜੇਕਰ ਕੋਈ ਟਵਿਟਰ ਰਾਹੀਂ ਏਜੰਡਾ ਚਲਾਉਣਾ ਚਾਹੁੰਦਾ ਹੈ ਤਾਂ ਪਾਰਟੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੰਜਾਬ ਕਾਂਗਰਸ ਵਿੱਚ ਤਕਰਾਰ ਦੌਰਾਨ ਸਾਂਸਦ ਨੇ ਕਿਹਾ ਕਿ ਸਭ ਤੋਂ ਪੁਰਾਣੀ ਪਾਰਟੀ ਇਕਜੁਟ ਹੈ ਅਤੇ ਰਾਜ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਮਜ਼ਬੂਤੀ ਨਾਲ ਲੜੇਗੀ।
ਕਾਂਗਰਸੀ ਆਗੂ ਨੇ ਕਿਹਾ, "ਕਾਂਗਰਸ ਇਕਜੁੱਟ ਹੈ ਅਤੇ ਚੋਣਾਂ ਵਿੱਚ ਮਜ਼ਬੂਤੀ ਨਾਲ ਲੜੇਗੀ। ਜੇਕਰ ਕਿਸੇ ਦਾ ਏਜੰਡਾ ਟਵਿੱਟਰ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਇਸ ਨੂੰ ਚਲਾਉਣਾ ਚਾਹੁੰਦਾ ਹੈ, ਤਾਂ ਮੈਨੂੰ ਲਗਦਾ ਹੈ ਕਿ ਕਾਂਗਰਸ ਹਾਈ ਕਮਾਨ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।"
ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੀ ਲੋਕ ਸਭਾ ਵਿੱਚ ਕਾਂਗਰਸ ਨੇ 8 ਸੀਟਾਂ ਵਿੱਚ ਜੀਤ ਹਾਸਲ ਕੀਤੀ ਸੀ। ਇਹ ਸਾਰਿਆਂ ਨੂੰ ਪਤਾ ਹੈ ਕਿ ਜਿਹੜੇ ਸਾਂਸਦ ਬਣੇ ਹਨ ਉਨ੍ਹਾਂ ਨੇ ਕਿਸ ਨੂੰ ਚੋਣ ਪ੍ਰਚਾਰ ਲਈ ਬੁਲਾਇਆ ਸੀ ਅਤੇ ਪੰਜਾਬ ਦੇ ਲੋਕਾਂ ਨੇ ਕਿਸ ਤੇ ਭਰੋਸਾ ਕਰਕੇ ਪੰਜਾਬ ਵਿੱਚ ਕਾਂਗਰਸ ਨੂੰ ਵੋਟਾ ਪਾਇਆ ਸਨ।