ਨਵੀਂ ਦਿੱਲੀ:ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲ (Education model) ਨੂੰ ਲੈ ਕੇ ਕਾਂਗਰਸ (Congress) ਤੇ ਆਮ ਆਦਮੀ ਪਾਰਟੀ (Aam Aadmi Party) ਦੀ ਆਪਸੀ ਖਿਚੋਤਾਣ ਜਾਰੀ ਹੈ। ਉਥੇ ਹੀ ਪੰਜਾਬ ਤੇ ਦਿੱਲੀ ਸਰਕਾਰ ਵੱਲੋਂ ਆਏ ਦਿਨੀਂ ਇੱਕ ਦੂਜੇ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਤੇ ਪਿਛਲੇ ਕਈ ਦਿਨਾਂ ਤੋਂ ਟਵੀਟ ਵਾਰ ਜਾਰੀ ਹੈ। ਉਥੇ ਹੀ ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Deputy Chief Minister Manish Sisodia) ਟਵੀਟ ਕਰ ਕਿਹਾ ਹੈ ਕਿ ਉਹ ਇੱਕ ਲਿਸਟ ਜਾਰੀ ਕਰਨ ਜਾ ਰਹੇ ਹਨ, ਇਸ ਲਿਸਟ ਵਿੱਚ ਵੱਡਾ ਖੁਲਾਸਾ ਕੀਤਾ ਜਾਵੇਗਾ।
ਇਹ ਵੀ ਪੜੋ:ਭਗਵੰਤ ਮਾਨ ਤੇ ਹੋਰ 'ਆਪ' ਵਿਧਾਇਕ ਕਾਂਗਰਸ 'ਚ ਆਉਣ ਲਈ ਉਤਾਵਲੇ : ਬਲਬੀਰ ਸਿੱਧੂ
ਮਨੀਸ਼ ਸਿਸੋਦੀਆ (Deputy Chief Minister Manish Sisodia)ਨੇ ਟਵੀਟ ਕਰਕੇ ਕਿਹਾ ਕਿ ‘ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ 'ਤੇ ਬਹਿਸ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦਿੱਲੀ ਦੇ 250 ਸਰਕਾਰੀ ਸਕੂਲਾਂ ਵਿੱਚ ਪਿਛਲੇ 5 ਸਾਲਾਂ ਵਿੱਚ ਹੋਏ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ। ਫਿਰ ਪੰਜਾਬ ਦੇ 250 ਸਕੂਲਾਂ ਵਿੱਚ ਸੁਧਾਰ ਬਾਰੇ ਦੱਸੋ ਅਤੇ ਅਸੀਂ ਇਸ ਬਾਰੇ ਬਹਿਸ ਕਰਾਂਗੇ।
ਮੈਂ ਅੱਜ ਦੁਪਹਿਰ 1 ਵਜੇ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕਰਾਂਗਾ, ਜਿੱਥੇ ਪਿਛਲੇ 5 ਸਾਲਾਂ ਵਿੱਚ ਸਿੱਖਿਆ ਵਿੱਚ ਜ਼ਬਰਦਸਤ ਸੁਧਾਰ ਹੋਇਆ ਹੈ। ਉਮੀਦ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਜਲਦ ਹੀ ਪੰਜਾਬ ਦੇ 250 ਸਕੂਲਾਂ ਦੀ ਸੂਚੀ ਵੀ ਇਸੇ ਤਰ੍ਹਾਂ ਜਾਰੀ ਕਰਨਗੇ।