ਸੋਨੀਪਤ: ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੱਕ 42 ਸਾਲਾ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੜਕ ਕਿਨਾਰੇ ਜ਼ਮੀਨ 'ਤੇ ਰੱਖੇ ਟਰਾਂਸਫਾਰਮ ਕਾਰਨ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਦੇ ਲੁਧਿਆਣਾ ਦਾ ਰਹਿਣ ਵਾਲਾ ਹੈ। ਸੋਹਣ ਸਿੰਘ ਪਿਛਲੇ ਮਹੀਨੇ 10 ਜੂਨ ਨੂੰ ਸਿੰਘੂ ਸਰਹੱਦ 'ਤੇ ਚੱਲ ਰਹੇ ਅੰਦੇਲਨ ਵਿੱਚ ਸ਼ਾਮਲ ਹੋਇਆ ਸੀ।
ਸਿੰਘੂ ਬਾਰਡਰ 'ਤੇ ਕਰੰਟ ਲੱਗਣ ਨਾਲ ਪੰਜਾਬ ਦੇ ਕਿਸਾਨ ਦੀ ਮੌਤ - ਸੋਨੀਪਤ
ਸਿੰਘੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਪੰਜਾਬ ਤੋਂ ਆਏ ਇਕ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ 10 ਜੂਨ ਨੂੰ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਆਇਆ ਸੀ।
Punjab farmer electrocuted at Singhu border
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸੋਹਣ ਸਿੰਘ ਇਥੇ ਅੰਦੋਲਨ ਵਿਚ ਚਾਹ ਬਣਾਉਂਦੇ ਸਨ। ਜਿਵੇਂ ਹੀ ਕਿਸਾਨ ਦੀ ਮੌਤ ਦੀ ਖ਼ਬਰ ਮਿਲੀ, ਕੁੰਡਲੀ ਥਾਣਾ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।