ਚੰਡੀਗੜ੍ਹ:ਪੰਜਾਬ ਵਿੱਚ ਨਿਜੀ ਹਸਪਤਾਲਾਂ (Private hospitals) ਨੂੰ ਟੀਕੇ (Corona Vaccine) ਵੇਚਣ ਦੇ ਮਾਮਲੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਵਿਰੋਧੀਆਂ ਨੇ ਇਸ ਮਾਮਲੇ ‘ਤੇ ਪੰਜਾਬ ਦੀ ਕਾਂਗਰਸ ਸਰਕਾਰ (Government of Punjab) ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੇ ਇਸ ਮਾਮਲੇ ਵਿੱਚ ਸਿਹਤ ਮੰਤਰੀ (Minister of Health) ਦੇ ਅਸਤੀਫੇ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਸਿਹਤ ਮੰਤਰੀ (Minister of Health) ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਪਤਾ ਨਹੀਂ ਹੈ ਕਿ ਜਾਂਚ ਕੌਣ ਕਰੇਗਾ, ਪਰ ਸਿਹਤ ਮੰਤਰੀ ਨੇ ਕਿਹਾ ਹੈ ਕਿ ਜੋ ਵੀ ਜਾਂਚ ਵਿੱਚ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਅਨੁਰਾਗ ਠਾਕੁਰ ਦਾ ਇਲਜ਼ਾਮ: ਪੰਜਾਬ ਸਰਕਾਰ 4 ਗੁਣਾ ਵੱਧ ਕੀਮਤ 'ਤੇ ਵੇਚ ਰਹੀ COVID vaccine
ਅਧਿਕਾਰੀਆਂ ਨੂੰ ਠਹਿਰਾਇਆ ਦੋਸ਼ੀ
ਸੁਖਬੀਰ ਬਾਦਲ (Sukhbir Singh Badal) ਨੇ ਸਿਹਤ ਮੰਤਰੀ (Minister of Health) ਬਲਬੀਰ ਸਿੰਘ ਸਿੱਧੂ 'ਤੇ ਇਸ ਪੂਰੇ ਮਾਮਲੇ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ, ਪਰ ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਉਹ ਬੇਸ਼ੱਕ ਸਿਹਤ ਮੰਤਰੀ ਹਨ ਉਹਨਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਨੂੰ ਦਿੱਤੀ ਗਈ ਹੈ ਅਤੇ ਨੋਡਲ ਅਧਿਕਾਰੀ ਵੀ ਨਿਯੁਕਤ ਕੀਤੇ ਗਏ ਹਨ।
ਬਲਬੀਰ ਸਿੰਘ ਸਿੱਧੂ ਨੇ ਅਫ਼ਸਰਸ਼ਾਹੀ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਸ ਵਿੱਚ ਵੀ ਕੋਈ ਕਸੂਰਵਾਰ ਹੋਇਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 400 ਰੁਪਏ ਦੀ ਖ਼ਰਚ ਲੋਕਾਂ ਨੂੰ ਮੁਫ਼ਤ ਟੀਕਾ ਲਗਵਾ ਰਹੀ ਹੈ।
ਸਿਹਤ ਮੰਤਰੀ ਨੇ ਵਿਖਾਈ ਬੇਵਸੀ
ਜਦੋਂ ਸਰਕਾਰ ਵੱਲੋਂ ਨਿਜੀ ਹਸਪਤਾਲਾਂ (Private hospitals) ਨੂੰ ਟੀਕਾ ਵੇਚਣ ਬਾਰੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋਏ ਤਾਂ ਸਿਹਤ ਮੰਤਰੀ ਨੇ ਕਿਹਾ ਕਿ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਹਾਲਾਂਕਿ ਉਨ੍ਹਾਂ ਨੇ ਇਸ ਸਾਰੇ ਮਾਮਲੇ ਵਿੱਚ ਆਪਣੀ ਬੇਵਸੀ ਵੀ ਦਿਖਾਈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਟੀਕਾ, ਆਕਸੀਜਨ ਜਾਂ ਕੋਵਿਡ ਨਾਲ ਸਬੰਧਤ ਜ਼ਰੂਰੀ ਵਸਤਾਂ ਦੀ ਖਰੀਦ ਮੇਰੇ ਵੱਸ ਵਿੱਚ ਨਹੀਂ ਹੈ, ਮੈਂ ਸਿਰਫ ਟੈਸਟਾਂ ਦੀ ਦੇਖਭਾਲ ਕਰਦਾ ਹਾਂ ਅਤੇ ਜਿਹੜੇ ਹਸਪਤਾਲ ਇਲਾਜ ਲਈ ਮਨਮਰਜ਼ੀ ਦੇ ਪੈਸੇ ਲੈਂਦੇ ਹਨ ਉਹਨਾਂ ਦੀ ਦੇਖਰੇਖ ਕੀਤੀ ਜਾਂਦੀ ਹੈ।