ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਵਿਡ ਟੀਕੇ ਨਿੱਜੀ ਹਸਪਤਾਲਾਂ ਨੂੰ ਨਹੀਂ ਵੇਚਣੇ ਚਾਹੀਦੇ ਸਨ।
ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਕੋਵਿਡ ਟੀਕਿਆਂ ਨੂੰ ਕਥਿਤ ਤੌਰ ’ਤੇ ਵੇਚਣ ਉੱਤੇ ਪੁੱਛੇ ਸਵਾਲ ਦੇ ਜਵਾਬ ਵਿੱਚ, ਕਾਂਗਰਸੀ ਆਗੂ ਨੇ ਕਿਹਾ,‘ ਮੈਂ ਸਹਿਮਤ ਹਾਂ ਕਿ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਨਹੀਂ ਦੇਣੇ ਚਾਹੀਦੇ ਸਨ, ਪਰੰਤੂ ਉਨ੍ਹਾਂ ਨੇ ਨਿੱਜੀ ਹਸਪਤਾਲਾਂ ਨੂੰ ਦਿੱਤੇ ਟੀਕਿਆਂ ਦਾ ਕੀ ਅਨੁਪਾਤ ਹੈ? ਕੁਝ ਦਿਨਾਂ ਵਿਚ ਜਦੋਂ ਇਹ ਨੀਤੀ ਲਾਗੂ ਸੀ? ਸ਼ਾਇਦ 1-2 ਫੀਸਦ ਉਨ੍ਹਾਂ ਨੇ ਹੁਣ ਇਸ ਨੂੰ ਠੀਕ ਕਰ ਦਿੱਤਾ ਹੈ।
ਚਿਦੰਬਰਮ ਨੇ ਕਿਹਾ, "ਮੁਖ ਸੰਦੇਸ਼ ਇਹ ਹੈ ਕਿ ਸਰਕਾਰ ਨੇ ਆਪਣੀਆਂ ਗਲਤੀਆਂ ਤੋਂ ਸਿੱਖਿਆ ਹੈ। ਉਨ੍ਹਾਂ ਨੇ ਦੋ ਮੁੱਖ ਗਲਤੀਆਂ ਕੀਤੀਆਂ ਅਤੇ ਉਨ੍ਹਾਂ ਗ਼ਲਤੀਆਂ ਨੂੰ ਦੂਰ ਕਰਨ ਦਾ ਯਤਨ ਕੀਤਾ। ਪਰ ਆਮ ਤੌਰ 'ਤੇ ਪ੍ਰਧਾਨ ਮੰਤਰੀ ਨੇ ਆਪਣੀਆਂ ਗਲਤੀਆਂ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਇਆ।