ਈਟੀਵੀ ਭਾਰਤ ਦੀ ਪੱਤਰਕਾਰ ਨੇ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਲਗਾਏ ਧਰਨੇ ਦਾ ਲਿਆ ਜਾਇਜ਼ਾ
ਕੈਪਟਨ ਦੀ ਅਗਵਾਈ 'ਚ ਲੋਕ ਸਭਾ ਮੈਂਬਰਾਂ ਤੇ ਵਿਧਾਇਕਾਂ ਦਾ ਜੰਤਰ-ਮੰਤਰ ਵਿਖੇ ਧਰਨਾ
13:49 November 04
ਈਟੀਵੀ ਭਾਰਤ ਦੀ ਪੱਤਰਕਾਰ ਨੇ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਲਗਾਏ ਧਰਨੇ ਦਾ ਲਿਆ ਜਾਇਜ਼ਾ
13:31 November 04
ਪੰਜਾਬ 'ਚ ਨਹੀਂ ਪੂਰੇ ਦੇਸ਼ 'ਚ ਭਿਆਨਕ ਸਥਿਤੀ ਪੈਦਾ ਹੋ ਜਾਵੇਗੀ- ਪਰਨੀਤ ਕੌਰ
ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਨਾਲ ਕੇਂਦਰ ਦੀ ਸਰਕਾਰ ਵਿਤਕਰਾ ਕਰ ਰਹੀ ਹੈ। ਇਹ ਕੋਈ ਚੰਗਾ ਸਿੰਗਲ ਨਹੀਂ ਹੈ। ਇਸ ਨਾਲ ਦੇਸ਼ ਨੂੰ ਬਹੁਤ ਹੀ ਭਾਰੀ ਨੁਕਸਾਨ ਪਵੇਗਾ।
12:42 November 04
ਕੈਪਟਨ ਦੀ ਅਗਵਾਈ ਵਿੱਚ ਲੋਕ ਸਭਾ ਮੈਂਬਰ ਤੇ ਵਿਧਾਇਕ ਜੰਤਰ-ਮੰਤਰ ਵਿਖੇ ਦੇ ਰਹੇ ਹਨ ਧਰਨਾ
ਕੈਪਟਨ ਦੀ ਅਗਵਾਈ ਵਿੱਚ ਲੋਕ ਸਭਾ ਮੈਂਬਰ ਤੇ ਵਿਧਾਇਕ ਜੰਤਰ-ਮੰਤਰ ਵਿਖੇ ਦੇ ਰਹੇ ਹਨ ਧਰਨਾ
12:29 November 04
ਅੱਜ ਅਸੀਂ ਕਾਂਗਰਸ ਪਾਰਟੀ ਨਾਲ ਨਹੀਂ, ਪੰਜਾਬ ਦੇ ਮੁੱਖ ਮੰਤਰੀ ਨਾਲ ਹਾਂ- ਬੈਂਸ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਦੇ ਲਈ ਕੰਮ ਕਰੇਗੀ ਤਾਂ ਲੋਕ ਇਨਸਾਫ ਪਾਰਟੀ ਉਨ੍ਹਾਂ ਨੂੰ ਸਪੋਰਟ ਕਰੇਗੀ।
12:21 November 04
ਕੈਪਟਨ ਨੇ ਰਾਜਘਾਟ ਵਿਖੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ
ਕੈਪਟਨ ਨੇ ਰਾਜਘਾਟ ਵਿਖੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਸ਼ਰਧਾਂਜਲੀ ਭੇਟ ਕਰਨ ਵੇਲੇ ਕੈਪਟਨ ਦੇ ਨਾਲ ਸੰਸਦ ਮੈਂਬਰ ਪਰਨੀਤ ਕੌਰ ਵੀ ਮੌਜੂਦ।
12:10 November 04
ਪੰਜਾਬ ਭਵਨ ਤੋਂ ਜੰਤਰ-ਮੰਤਰ ਵੱਲ ਪੈਦਲ ਹੀ ਵੱਧ ਰਹੇ ਵਿਧਾਇਕ
ਪੰਜਾਬ ਭਵਨ ਤੋਂ ਜੰਤਰ-ਮੰਤਰ ਵੱਲ ਪੈਦਲ ਹੀ ਵੱਧ ਰਹੇ ਵਿਧਾਇਕ
10:30 November 04
2 ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਬਾਰਡਰ 'ਤੇ ਰੋਕਿਆ ਗਿਆ
2 ਕਾਂਗਰਸੀ ਵਿਧਾਇਕਾਂ ਬਾਵਾ ਹੈਨਰੀ ਅਤੇ ਰਾਜਿੰਦਰ ਬੇਰੀ ਨੂੰ ਦਿੱਲੀ ਦਾਖਲ ਹੋਣ ਦੀ ਇਜਾਜ਼ਤ ਨਹੀਂ ਮਿਲੀ........
10:06 November 04
12:15 ਵਜੇ ਮੁੱਖ ਮੰਤਰੀ ਮੀਡੀਆ ਨੂੰ ਕਰਨਗੇ ਸੰਬੋਧਨ
12:15 ਵਜੇ ਮੁੱਖ ਮੰਤਰੀ ਮੀਡੀਆ ਨੂੰ ਕਰਨਗੇ ਸੰਬੋਧਨ
10:00 November 04
ਪੰਜਾਬ ਭਵਨ ਤੋਂ ਜੰਤਰ-ਮੰਤਰ ਵੱਲ ਪੈਦਲ ਹੀ ਵੱਧ ਰਹੇ ਵਿਧਾਇਕ
ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ ਵਿਖੇ ਆਪਣੇ ਵਿਧਾਇਕਾਂ ਦੇ ਨਾਲ ਧਰਨੇ ਦਾ ਐਲਾਨ ਕੀਤਾ ਸੀ, ਪਰ ਧਾਰਾ 144 ਲੱਗੀ ਹੋਣ ਕਾਰਨ ਰਾਜਘਾਟ ਵਿਖੇ ਧਰਨੇ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਹੁਣ ਵਿਧਾਇਕਾਂ ਦਾ ਇਹ ਧਰਨਾ ਜੰਤਰ-ਮੰਤਰ ਵਿਖੇ ਹੋਵੇਗਾ।
ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤਾਂ ਦੀ ਸਥਿਤੀ ਗੰਭੀਰ ਹੋਣ ਵੱਲ ਧਿਆਨ ਦਿਵਾਇਆ ਜਾ ਸਕੇ।
ਪਰ ਧਾਰਾ 144 ਲੱਗੀ ਹੋਣ ਕਾਰਨ ਰਾਜਘਾਟ ਵਿਖੇ ਧਰਨੇ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਹੁਣ ਵਿਧਾਇਕਾਂ ਦਾ ਇਹ ਧਰਨਾ ਜੰਤਰ-ਮੰਤਰ ਵਿਖੇ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿੱਚ ਵੀ ਕਾਫੀ ਹੱਦ ਤੱਕ ਵਿਘਨ ਪਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਨੇ ਰਾਜਘਾਟ ਵਿਖੇ ਸੰਕੇਤਿਕ ਧਰਨਾ ਦੇਣ ਦਾ ਫੈਸਲਾ ਇਸ ਕਰਕੇ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਸੂਬੇ ਦੀ ਨਾਜ਼ੁਕ ਸਥਿਤੀ ਵੱਲ ਦਿਵਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਧਾਰਾ 144 ਲੱਗੀ ਹੋਣ ਦੇ ਮੱਦੇਨਜ਼ਰ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ ਵਿੱਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ ਅਤੇ ਉਹ ਖੁਦ ਪਹਿਲੇ ਜੱਥੇ ਦੀ ਸਵੇਰੇ 10:30 ਵਜੇ ਅਗਵਾਈ ਕਰਨਗੇ।