ਪੰਜਾਬ

punjab

ETV Bharat / bharat

ਪੰਜਾਬ ਪੁਲਿਸ ਨੇ 17 ਕਿਲੋ ਹੈਰੋਇਨ ਸਮੇਤ 4 ਅਫ਼ਗਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ - ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਮੁਲਜ਼ਮਾਂ ਤੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ ਨੇ 17 ਕਿਲੋ ਹੈਰੋਇਨ ਸਮੇਤ 4 ਅਫ਼ਗਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ 17 ਕਿਲੋ ਹੈਰੋਇਨ ਸਮੇਤ 4 ਅਫ਼ਗਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ

By

Published : Jul 5, 2021, 10:06 PM IST

ਚੰਡੀਗੜ੍ਹ:ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਮੁਲਜ਼ਮਾਂ ਤੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।

ਇਹ ਵੀ ਪੜੋ: ਕਰੋੜਾਂ ਦੀ ਠੱਗੀ ਮਾਮਲੇ 'ਚ ਪੰਜਾਬ ਦੇ DGP ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ, ਅਫਗਾਨਿਸਤਾਨ, ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।

ਉੱਤਰ ਪ੍ਰਦੇਸ਼ ਭੇਜੀ ਟੀਮ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜ਼ਬਤੀ ਨਾਲ ਪੰਜਾਬ ਪੁਲਿਸ ਨੂੰ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿੱਚ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ।

ਪੰਜਾਬ ਪੁਲਿਸ ਨੇ 17 ਕਿਲੋ ਹੈਰੋਇਨ ਸਮੇਤ 4 ਅਫ਼ਗਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ

ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫਤਾਰੀ

ਮਾਮਲੇ ਨਾਲ ਜੁੜੇ ਸੰਪਰਕਾਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ 18 ਮਈ 2021 ਨੂੰ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਅਤੇ ਅਮਿਤ ਚੌਧਰੀ ਨੂੰ ਗ੍ਰਿਫਤਾਰ ਕਰਕੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਿਹਨਾਂ ਨੇ ਕਬੂਲਿਆ ਸੀ ਕਿ ਉਨਾਂ ਨੇ ਇਹ ਨਸ਼ੀਲੇ ਪਦਾਰਥ ਜੰਡਿਆਲਾ, ਅੰਮ੍ਰਿਤਸਰ ਵਿੱਚ ਜਸਵੀਰ ਸਿੰਘ ਗੱਜੂ ਤੋਂ ਅਤੇ ਹੁਸ਼ਿਆਰਪੁਰ ਦੇ ਸਰਬਜੀਤ ਸਿੰਘ ਸੇਠੀ ਤੋਂ ਖਰੀਦੇ ਸਨ।

ਪੰਜਾਬ ਪੁਲਿਸ ਨੇ 17 ਕਿਲੋ ਹੈਰੋਇਨ ਸਮੇਤ 4 ਅਫ਼ਗਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ

ਜਸਵੀਰ ਸਿੰਘ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਜਿਥੇ ਉਸ ਦੀ ਸਾਥੀ ਜਗਰੂਪ ਕੌਰ ਨੂੰ ਪੁਲਿਸ ਪਾਰਟੀ ਨੇ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਘਰ ਦੀ ਪੂਰੀ ਤਲਾਸ਼ੀ ਲੈਣ ‘ਤੇ ਪੁਲਿਸ ਪਾਰਟੀ ਨੇ 1.48 ਕਿਲੋ ਹੈਰੋਇਨ, 500 ਗ੍ਰਾਮ ਸੋਨਾ ਅਤੇ 49.48 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ।

ਇਸ ਤੋਂ ਬਾਅਦ ਪੁਲਿਸ ਨੇ 1 ਜੁਲਾਈ ਨੂੰ ਸਰਬਜੀਤ ਸੇਠੀ ਨੂੰ ਵੀ ਗੜ੍ਹਸ਼ੰਕਰ ਤੋਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਹਨਾਂ ਕਿਹਾ ਕਿ ਸਰਬਜੀਤ ਨੇ ਹੈਰੋਇਨ ਨੂੰ ਅਫਗਾਨ ਨਾਗਰਿਕਾਂ ਤੋਂ ਖਰੀਦਿਆ ਸੀ, ਜੋ ਦਿੱਲੀ ਵਿੱਚ ਹੈਰੋਇਨ ਬਣਾਉਣ ਵਾਲੀ ਫੈਕਟਰੀ ਚਲਾਉਂਦੇ ਹਨ ਅਤੇ ਉੱਤਰ ਪ੍ਰਦੇਸ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਮਤਿਆਜ ਬਾਰੇ ਵੀ ਦੱਸਿਆ।

ਪੁਲਿਸ ਨੇ ਦਿੱਲੀ ਮਾਰਿਆ ਛਾਪਾ

ਪ੍ਰਾਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਪੁਲਿਸ ਟੀਮ ਨੇ ਦਿੱਲੀ ਵਿਖੇ ਸ਼ੱਕੀ ਥਾਂ ‘ਤੇ ਛਾਪਾ ਮਾਰਿਆ ਅਤੇ ਇਸ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਜਿੱਥੋਂ ਵੱਡੀ ਮਾਤਰਾ ਵਿੱਚ ਹੈਰੋਇਨ ਪੰਜਾਬ ਅਤੇ ਹੋਰ ਰਾਜਾਂ ਨੂੰ ਸਪਲਾਈ ਕੀਤੀ ਜਾ ਰਹੀ ਸੀ। ਗੁਪਤਾ ਨੇ ਕਿਹਾ ਕਿ ਇਮਤਿਆਜ ਦੇ ਗਿਰੋਹ ਦਾ ਪਤਾ ਲਗਾਉਣ ਲਈ ਇਕ ਹੋਰ ਟੀਮ ਨੂੰ ਉੱਤਰ ਪ੍ਰਦੇਸ਼ ਭੇਜਿਆ ਗਿਆ ਹੈ।

ਇਹ ਵੀ ਪੜੋ: ਕੈਪਟਨ ਸਾਬ੍ਹ ਕੁਰਸੀ ਬਚਾਉਣ ਤੇ ਲੁੱਟਣ ਦਾ ਕਰ ਰਹੇ ਹਨ ਕੰਮ: ਹਰਸਿਮਰਤ ਬਾਦਲ

ABOUT THE AUTHOR

...view details