ਚੰਡੀਗੜ੍ਹ:ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇਕ ਨਾਜਾਇਜ਼ ਗੋਦਾਮ ਵਿੱਚ ਪੰਜਾਬ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ। ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਲੱਖ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ।
ਪੁਲਿਸ ਮੁਤਾਬਕ ਮੁੱਖ ਮੁਲਜ਼ਮ ਦੀ ਪਛਾਣ ਸਹਾਰਨਪੁਰ ਆਈਟੀਸੀ ਕੋਲ ਖਲਾਸੀ ਲਾਈਨ ਵਿੱਚ ਰਹਿਣ ਵਾਲੇ ਆਸ਼ੀਸ਼ ਵਿਸ਼ਵਕਰਮਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਤੋਂ ਪੰਜਾਬ ਦੇ ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਐਸਬੀਐਸ ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਸਣੇ ਕੁਝ ਜ਼ਿਲ੍ਹਿਆਂ ਵਿੱਚ ਨਾਜਾਇਜ਼ ਤਰੀਕੇ ਨਾਲ ਨਸ਼ੀਲੀਆਂ ਗੋਲੀਆਂ ਦੀ ਡਿਲੀਵਰੀ ਕਰਵਾਉਂਦਾ ਸੀ।