ਹੈਦਰਾਬਾਦ ਡੈਸਕ :ਕੈਨੇਡਾ ਅਤੇ ਭਾਰਤ ਵਿਚਾਲੇ ਤਲਖੀ ਵੱਧਦੀ ਜਾ ਰਹੀ ਹੈ। ਇਸ ਮਾਮਲੇ ਉੱਤੇ ਹੁਣ ਸਿਆਸੀ ਪ੍ਰਤੀਕਿਿਰਆ ਲਗਾਤਾਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਵਾਰ ਇਸ ਮਾਮਲੇ ਉੱਤੇ ਅਪਣਾ ਸਟੈਂਡ ਸਪਸ਼ਟ ਕੀਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਹੋਏ ਅਚਾਨਕ ਕਤਲਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਹਾਲਾਂਕਿ ਭਾਰਤ ਨੇ ਇਹ ਸਾਫ ਕਰ ਦਿੱਤਾ ਹੈ ਕਿ ਫਿਲਹਾਲ ਜਿਹੜੀਆਂ ਅਰਜ਼ੀਆਂ ਵੀਜ਼ਾ ਲਈ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾ ਉੱਤੇ ਇਸ ਦਾ ਅਸਰ ਨਹੀਂ ਪਵੇਗਾ, ਪਰ ਆਉਂਦੇ ਸਮੇਂ ਵਿੱਚ ਕੈਨੇਡੀਅਨ ਸਿਟੀਜ਼ਨ ਨੂੰ ਵੀਜ਼ਾ ਅਪਲਾਈ ਕਰਨ ਚ ਦਿੱਕਤ ਹੋ ਸਕਦੀ ਹੈ।
Canada India Controversy: ਭਾਰਤ-ਕੈਨੇਡਾ 'ਚ ਤਕਰਾਰ ਨਾਲ ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਲੀਡਰਾਂ ਵੱਲੋਂ ਇੱਕ-ਦੂਜੇ 'ਤੇ ਵਾਰ-ਪਲਟਵਾਰ ਸ਼ੁਰੂ, ਕਿੱਥੇ ਤੱਕ ਚੜ੍ਹੇਗਾ ਸਿਆਸੀ ਪਾਰਾ? - ਬਿਕਰਮ ਮਜੀਠੀਆ
ਇੱਕ ਪਾਸੇ ਭਾਰਤ ਅਤੇ ਕੈਨੇਡਾ ਆਪਣੀ-ਆਪਣੀ ਗੱਲ 'ਤੇ ਅੜੇ ਹੋਏ ਹਨ ਤਾਂ ਦੂਜੇ ਪਾਸੇ ਪੰਜਾਬ ਦੀ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ।ਹਰ ਇੱਕ ਸਿਆਸੀ ਆਗੂ ਵੱਲੋਂ ਆਪਣੇ-ਆਪਣੇ ਵਿਚਾਰ ਰੱਖੇ ਜਾ ਰਹੇ ਹਨ ਅਤੇ ਸਰਕਾਰਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ।ਪੜ੍ਹੋ ਪੂਰੀ ਖ਼ਬਰ
Published : Sep 22, 2023, 8:23 PM IST
ਆਮ ਲੋਕਾਂ ਦਾ ਕੀ ਕਸੂਰ: ਕਾਂਗਰਸ ਦੇ ਸੀਨੀਅਰ ਨੇਤਾ ਕੇਕੇ ਬਾਵਾ ਨੇ ਰਿਸ਼ਤਿਆਂ 'ਚ ਆਈ ਖਟਾਸ 'ਤੇ ਚਿੰਤਾ ਜ਼ਾਹਿਰ ਕਰਦੇ ਆਖਿਆ ਕਿ ਇਸ ਮਸਲੇ ਨੂੰ ਜਿੰਨਾਂ ਜਲਦੀ ਹੋ ਸਕੇ ਸੁਲਝਾਉਣਾ ਚਾਹੀਦਾ ਹੈ। ਇਸ ਦਾ ਅਸਰ ਆਮ ਲੋਕਾਂ 'ਤੇ ਨਹੀਂ ਪੈਣਾ ਚਾਹੀਦਾ, ਇਸ 'ਚ ਆਮ ਲੋਕਾਂ ਦਾ ਕੋਈ ਕਸੂਰ ਨਹੀਂ।
ਫੈਸਲੇ ਦੀ ਮੁੜ ਸਮੀਖਿਆ ਕਰਨ ਦੀ ਅਪੀਲ:ਬਿਕਰਮ ਮਜੀਠੀਆ ਨੇ ਭਾਰਤ-ਕੈਨੇਡਾ ਦੀ ਤਕਰਾਰ 'ਤੇ ਆਖਿਆ ਕਿ ਇਹ ਫੈਸਲਾ ਵਿਦੇਸ਼ਾਂ 'ਚ ਰਹਿ ਰਹੇ ਪੰਜਾਬੀਆਂ ਲਈ ਵਿੱਤੀ, ਭਾਵਨਾਤਮਕ ਅਤੇ ਸਮਾਜਿਕ ਨੁਕਸਾਨ ਦਾ ਕਾਰਨ ਬਣ ਸਕਦਾ ਹੈ। ਮੈਂ ਭਾਰਤ ਸਰਕਾਰ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਕੁਝ ਵਿਅਕਤੀਆਂ ਦੇ ਕਾਰਨ ਲੋਕਾਂ ਤੋਂ ਲੋਕਾਂ ਦੇ ਸੰਪਰਕ ਨੂੰ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ ਹੈ।