ਨਵੀਂ ਦਿੱਲੀ:ਪੰਜਾਬ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਆਪਣੀ ਨੌਕਰੀ ਪੱਕੀ ਕਰਨ ਦੀ ਮੰਗ ਕੀਤੀ ਹੈ। ਅਧਿਆਪਕਾਂ ਦੀ ਮੰਗ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਨੌਕਰੀ ਪੱਕੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣੀਆਂ ਮੰਗਾਂ 'ਤੇ ਡਟੇ ਰਹਿਣਗੇ।
ਪੰਜਾਬ ਦੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਰੋਕੇ ਜਾਣ 'ਤੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ 'ਤੇ ਬੈਠ ਗਏ | ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ 'ਚ 'ਆਪ' ਦੇ ਕਨਵੀਨਰ ਹਨ, ਜਿਸ ਲਈ ਪੰਜਾਬ ਤੋਂ ਅਧਿਆਪਕ ਦਿੱਲੀ 'ਚ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ।