ਚੰਡੀਗੜ੍ਹ:ਬੀਐਸਐਫ਼ (BSF) ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਦਾ ਖੇਤਰ ਦੇਣ ਦਾ ਮੁੱਦਾ ਲਗਾਤਾਰ ਭਖਦਾ ਹੀ ਜਾ ਰਿਹਾ ਹੈ ਤੇ। ਜਿੱਥੇ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ, ਉਥੇ ਹੀ ਵਿਰੋਧੀਆਂ ਵੱਲੋਂ ਸੱਤਾ ਧਿਰ ਸਰਕਾਰ ’ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਇਹ ਵੀ ਪੜੋ:ਬੀ.ਐਸ.ਐਫ ਦਾ ਅਧਿਕਾਰ ਖੇਤਰ ਵਧਾਏ ਜਾਣ 'ਤੇ ਪੰਜਾਬ ਸਰਬ ਪਾਰਟੀ ਮੀਟਿੰਗ
ਹੁਣ ਜਿੱਥੇ ਇੱਕ ਪਾਸੇ ਇਸੇ ਹੀ ਮਸਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਆਲ ਪਾਰਟੀ ਬੈਠਕ ਸੱਦੀ ਹੈ, ਉਥੇ ਹੀ ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਇੰਚਾਰਜ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕਰ ਕੇਂਦਰ ਸਰਕਾਰ ‘ਤੇ ਵੱਡੇ ਸਵਾਲ ਖੜੇ ਕੀਤੇ ਹਨ। ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ, "ਇੱਕ ਰਾਜ ਦੇ ਅੰਦਰ ਇੱਕ ਰਾਜ" ਬਣਾ ਕੇ BSF ਭਾਵ ਸੀਮਾ ਸੁਰੱਖਿਆ ਬਲ, ਬਾਰਡਰ ਦੀ ਪਰਿਭਾਸ਼ਾ ਕੀ ਹੈ? 50 ਕਿਲੋਮੀਟਰ ?? ਜਨਤਕ ਵਿਵਸਥਾ, ਜੋ ਜਨਤਕ ਸ਼ਾਂਤੀ ਅਤੇ ਸੁਰੱਖਿਆ ਨੂੰ ਦਰਸਾਉਂਦੀ ਹੈ, ਮੁੱਖ ਤੌਰ ਤੇ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ।’
ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਲਿਖਿਆ ਕਿ ‘ਪੱਛਮੀ ਬੰਗਾਲ ਵਿੱਚ ਬੀਐਸਐਫ (BSF) ਰੋਜ਼ਾਨਾ ਸੁਰੱਖਿਆ ਦੇ ਨਾਂ ‘ਤੇ ਦੇਸ਼ ਦੀ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਕਰਦੀ ਹੈ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਤਸ਼ੱਦਦ, ਝੂਠੇ ਕੇਸ, ਮਨਮਾਨੀ ਨਜ਼ਰਬੰਦੀ ਅਤੇ ਗੈਰਕਨੂੰਨੀ ਗ੍ਰਿਫਤਾਰੀਆਂ ਦੇ ਮਾਮਲੇ ਪੰਜਾਬ ਵਿੱਚ ਵੀ ਵਾਪਰਨਗੇ।