ਚੰਡੀਗੜ੍ਹ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਐਮਪੀ ਰਾਘਵ ਚੱਢਾ ਦੀ ਗ੍ਰਿਫਤਾਰੀ ਦਾ ਡਰ ਸਤਾ ਰਿਹਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਦੀ ਗ੍ਰਿਫਤਾਰੀ ਦਾ ਸ਼ੱਕ ਜਤਾਇਆ ਹੈ। ਇਸ ਸਬੰਧੀ ਦਿੱਲੀ ਦੇ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਦੇ ਲਈ ਜਾਣਾ ਸ਼ੁਰੂ ਕੀਤਾ ਹੈ। ਹੁਣ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫਤਾਰ ਕਰਨਗੇ। ਕਿਸ ਮਾਮਲੇ ਵਿੱਚ ਕਰਨਗੇ ਅਤੇ ਕੀ ਇਲਜ਼ਾਮ ਹੋਣਗੇ। ਇਹ ਅਜੇ ਇਹ ਲੋਕ ਬਣਾ ਰਹੇ ਹਨ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ 'ਕੇਂਦਰ 'ਚ ਬੈਠੀ ਸਰਕਾਰ ਹੁਣ ਗੁਜਰਾਤ 'ਚ ਸਾਡੀ ਵਧਦੀ ਲੋਕਪ੍ਰਿਅਤਾ ਤੋਂ ਡਰਦੇ ਗੁਜਰਾਤ ਦੇ ਸਹਿ-ਇੰਚਾਰਜ ਰਾਘਵ ਚੱਢਾ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ। ਸਾਰੇ ਵਰਕਰਾਂ ਨੂੰ ਅਪੀਲ ਹੈ ਕਿ ਤੁਸੀਂ ਵੀ ਗ੍ਰਿਫਤਾਰੀ ਲਈ ਤਿਆਰ ਰਹੋ।
ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਟਵੀਟ ਤੋਂ ਬਾਅਦ ਲੋਕਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਗੁਜਰਾਤ ਬਦਲਾਅ ਦੀ ਮੰਗ ਕਰ ਰਿਹਾ ਹੈ ਅਤੇ ਹਰ ਦਿਨ ਆਮ ਆਦਮੀ ਪਾਰਟੀ ਦੇ ਵਧਦੇ ਕਦਮ ਨੂੰ ਦੇਖ ਭਾਜਪਾ ਦੀ ਨੀਂਦ ਉੱਡ ਗਈ ਹੈ। ਅਸੀਂ ਭਗਤ ਸਿੰਘ ਦੇ ਫੋਲੋਅਰ ਹੈ। ਨਾ ਤੁਹਾਡੀ ਜੇਲ੍ਹ ਦੀਆਂ ਕੰਧਾਂ ਤੋਂ ਡਰਦੇ ਹਾਂ ਨਾ ਫਾਹੇ ਤੋਂ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਹਾਲ ਹੀ ਵਿੱਚ ਪਾਰਟੀ ਨੇ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਉਸ ਤੋਂ ਬਾਅਦ ਰਾਘਵ ਚੱਢਾ ਨੇ ਗੁਜਰਾਤ 'ਚ ਪਾਰਟੀ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਹਫ਼ਤੇ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ 'ਤੇ ਸਨ ਤਾਂ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਸਨ।
ਇੰਨਾ ਹੀ ਨਹੀਂ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ 'ਚ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਹਰਸ਼ ਸੋਲੰਕੀ ਨਾਂ ਦੇ ਸਫਾਈ ਕਰਮਚਾਰੀ ਨੂੰ ਆਪਣੇ ਘਰ ਖਾਣਾ ਖਾਣ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਤਾਂ ਇਸ ਦੀ ਜ਼ਿੰਮੇਵਾਰੀ ਵੀ ਰਾਘਵ ਚੱਢਾ ਨੂੰ ਦਿੱਤੀ ਗਈ। ਰਾਘਵ ਚੱਢਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੱਕ ਦਿੱਲੀ ਏਅਰਪੋਰਟ 'ਤੇ ਸਫਾਈ ਕਰਮਚਾਰੀ ਹਰਸ਼ ਸੋਲੰਕੀ ਦੇ ਨਾਲ ਰਹੇ, ਉਨ੍ਹਾਂ ਨਾਲ ਮੁੱਖ ਮੰਤਰੀ ਰਿਹਾਇਸ਼ 'ਤੇ ਡਿਨਰ ਕੀਤਾ ਅਤੇ ਫਿਰ ਗੁਜਰਾਤ 'ਚ ਚੋਣ ਤਿਆਰੀਆਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜੋ:Popular Front of India ਨੂੰ ਬੈਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ