ਪੰਜਾਬ

punjab

ETV Bharat / bharat

AAP ਸਾਂਸਦ ਰਾਘਵ ਚੱਢਾ ਨੇ ਆਬੂਧਾਬੀ 'ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਕੇਂਦਰ ਤੋਂ ਤੁਰੰਤ ਦਖਲ ਦੀ ਕੀਤੀ ਮੰਗ - ਆਬੂਧਾਬੀ ਚ ਫਸੇ ਪੰਜਾਬੀਆਂ

ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ।

AAP ਸਾਂਸਦ ਰਾਘਵ ਚੱਢਾ ਨੇ
AAP ਸਾਂਸਦ ਰਾਘਵ ਚੱਢਾ ਨੇ

By

Published : Oct 27, 2022, 5:29 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ।

AAP ਸਾਂਸਦ ਰਾਘਵ ਚੱਢਾ ਨੇ

ਉਨ੍ਹਾਂ ਕਿਹਾ ਕਿ ਇਸ ਕਾਰਨ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਲਈ ਤਿਆਰ ਰਹਿਣ ਦੇ ਬਾਵਜੂਦ ਵੀ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ।

'ਆਪ' ਦੇ ਸੀਨੀਅਰ ਨੇਤਾ ਨੇ ਕੇਂਦਰੀ ਮੰਤਰੀ ਨੂੰ ਆਪਣੇ ਪੱਤਰ ਵਿੱਚ ਕਿਹਾ, "ਮੈਂ ਇਸ ਮਾਮਲੇ ਵਿੱਚ ਫੌਰੀ ਤੁਹਾਨੂੰ ਦਖਲ ਦੇਣ ਦੀ ਅਪੀਲ ਕਰਦਾ ਹਾਂ ਅਤੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਤ ਕਰਨ ਲਈ ਦੁਬਈ ਵਿੱਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕਰਦਾ ਹਾਂ।"

ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, "ਮੈਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਯੂਏਈ ਦੇ ਆਬੂਧਾਬੀ ਵਿੱਚ ਫਸੇ ਪੰਜਾਬ ਦੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਡਾ ਐੱਸ ਜੈਸ਼ੰਕਰ ਨੂੰ ਤੁਰੰਤ ਇਸ ਮਾਮਲੇ 'ਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

ਇਹ ਵੀ ਪੜ੍ਹੋ:30 ਸਾਲ ਪੁਰਾਣੇ ਐਨਕਾਊਂਟਰ ਮਾਮਲੇ ਵਿੱਚ ਪਰਿਵਾਰ ਨੂੰ ਮਿਲਿਆ ਇਨਸਾਫ, CBI ਕੋਰਟ ਨੇ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਦਿੱਤਾ ਕਰਾਰ

ABOUT THE AUTHOR

...view details