ਪੰਜਾਬ

punjab

ETV Bharat / bharat

ਰਾਹੁਲ ਗਾਂਧੀ ਤੋਂ ਅੱਜ ਫਿਰ ਈਡੀ ਵਲੋਂ ਕੀਤੀ ਜਾ ਰਹੀ ਪੁੱਛਗਿੱਛ - 52 ਸਾਲਾ ਰਾਹੁਲ ਗਾਂਧੀ

52 ਸਾਲਾ ਰਾਹੁਲ ਗਾਂਧੀ ਤੋਂ ਈਡੀ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਤਿੰਨ ਦਿਨਾਂ ਤੱਕ 30 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਜਿਸ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਉਨ੍ਹਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਦੁਬਾਰਾ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ

Rahul Gandhi being questioned for the fourth time by the ED
Rahul Gandhi being questioned for the fourth time by the ED

By

Published : Jun 20, 2022, 12:42 PM IST

ਨਵੀਂ ਦਿੱਲੀ: ਅੱਜ ਰਾਹੁਲ ਗਾਂਧੀ ਫਿਰ (ਈਡੀ ਦੇ ਦਫ਼ਤਰ) ਵਿੱਚ ਪੇਸ਼ ਹੋਏ ਹਨ ਅਤੇ ਜਾਂਚ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਹਨ |ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ 'ਚ ਪੁੱਛਗਿੱਛ ਲਈ ਤਲਬ ਕੀਤਾ ਸੀ । ਰਾਹੁਲ ਗਾਂਧੀ ਤੋਂ ਪਹਿਲਾ ਵੀ 3 ਦਿਨ ਪੁੱਛਗਿੱਛ ਹੋ ਚੁਕੀ ਹੈ | ਰਾਹੁਲ ਗਾਂਧੀ ਸਵੇਰੇ 11.05 ਵਜੇ ਮੱਧ ਦਿੱਲੀ ਦੇ ਏਪੀਜੇ ਅਦੁਲ ਕਲਾਮ ਰੋਡ 'ਤੇ ਸਥਿਤ ਸੀਆਰਪੀਐਫ ਦੇ ਈਡੀ ਹੈੱਡਕੁਆਰਟਰ ਕੰਪਲੈਕਸ ਵਿੱਚ ਜ਼ੈੱਡਪਲੱਸ ਸ਼੍ਰੇਣੀ ਦੀ ਸੁਰੱਖਿਆ ਦੇ ਨਾਲ ਪਹੁੰਚੇ ਸਨ |

52 ਸਾਲਾ ਰਾਹੁਲ ਗਾਂਧੀ ਤੋਂ ਈਡੀ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਤਿੰਨ ਦਿਨਾਂ ਤੱਕ 30 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਜਿਸ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਉਨ੍ਹਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਦੁਬਾਰਾ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ ਪਰ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਈਡੀ ਦੇ ਜਾਂਚ ਅਧਿਕਾਰੀ ਨੂੰ ਪੱਤਰ ਲਿਖ ਕੇ ਸ਼ੁੱਕਰਵਾਰ (17 ਜੂਨ) ਨੂੰ ਹੋਣ ਵਾਲੀ ਪੁੱਛਗਿੱਛ ਤੋਂ ਛੋਟ ਦੇਣ ਦੀ ਬੇਨਤੀ ਕੀਤੀ ਕਿਉਂਕਿ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਬੀਮਾਰ ਸੀ।

ਈਡੀ ਨੇ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ 20 ਜੂਨ ਨੂੰ ਪੇਸ਼ ਹੋਣ ਲਈ ਕਿਹਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ-19 ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਂਗਰਸ ਨੇ ਈਡੀ ਦੀ ਇਸ ਕਾਰਵਾਈ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਨੇਤਾਵਾਂ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ : ਅਗਨੀਵਾਰ 'ਤੇ ਦਿੱਤੇ ਬਿਆਨ ਉੱਤੇ ਬਵਾਲ ਤੋਂ ਬਾਅਦ ਕੈਲਾਸ਼ ਵਿਜੇਵਰਗੀਆ ਨੇ ਦਿੱਤੀ ਸਫਾਈ

ABOUT THE AUTHOR

...view details