ਨਵੀਂ ਦਿੱਲੀ: ਰਾਹੁਲ ਗਾਂਧੀ (Rahul Gandhi said in lok Sabha) ਨੇ ਅੱਜ ਲੋਕ ਸਭਾ ’ਚ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ 30 ਨਵੰਬਰ ਨੂੰ ਇੱਕ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰਾਲੇ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਮ੍ਰਿਤਕ ਕਿਸਾਨਾਂ ਦਾ ਡੇਟਾ ਨਹੀਂ ਹੈ, ਇਸ ਲਈ ਉਹ ਖ਼ੁਦ ਕਿਸਾਨਾਂ ਦੇ ਵੇਰਵਾ (700 Farmers died in farmers agitation) ਪੇਸ਼ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਦੀ ਮੌਤ ਦੇ ਅੰਕੜੇ ਪੁੱਛੇ ਜਾਣ 'ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਡਾਟਾ ਨਹੀਂ ਹੈ। ਸਾਨੂੰ ਪਤਾ ਲੱਗਾ ਕਿ ਪੰਜਾਬ ਸਰਕਾਰ ਨੇ 400 ਦੇ ਕਰੀਬ ਕਿਸਾਨਾਂ ਨੂੰ ਪੰਜ ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਨਾਲ ਹੀ 152 ਕਿਸਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਤੋਂ ਮੁਆਫੀ ਮੰਗੀ ਹੈ, ਜਿਸ ਤੋਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ।