ਪੰਜਾਬ

punjab

ETV Bharat / bharat

ਕੀ ਰਾਹੁਲ ਗਾਂਧੀ ਲਖੀਮਪੁਰ ਖੀਰੀ ਜਾ ਸਕਣਗੇ? ਯੋਗੀ ਸਰਕਾਰ ਨੇ ਇਜਾਜ਼ਤ ਦੇਣ ਤੋਂ ਕਰ ਦਿੱਤਾ ਇਨਕਾਰ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦਾ ਪੰਜ ਮੈਂਬਰੀ ਵਫ਼ਦ ਅੱਜ ਲਖੀਮਪੁਰ ਖੀਰੀ ਦਾ ਦੌਰਾ ਕਰੇਗਾ ਅਤੇ ਪਾਰਟੀ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇਸ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ, ਪਰ ਯੋਗੀ ਸਰਕਾਰ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਕੀ ਰਾਹੁਲ ਗਾਂਧੀ ਲਖੀਮਪੁਰ ਖੀਰੀ ਜਾ ਸਕਣਗੇ? ਯੋਗੀ ਸਰਕਾਰ ਨੇ ਇਜਾਜ਼ਤ ਦੇਣ ਤੋਂ ਕਰ ਦਿੱਤਾ ਇਨਕਾਰ
ਕੀ ਰਾਹੁਲ ਗਾਂਧੀ ਲਖੀਮਪੁਰ ਖੀਰੀ ਜਾ ਸਕਣਗੇ? ਯੋਗੀ ਸਰਕਾਰ ਨੇ ਇਜਾਜ਼ਤ ਦੇਣ ਤੋਂ ਕਰ ਦਿੱਤਾ ਇਨਕਾਰ

By

Published : Oct 6, 2021, 6:53 AM IST

Updated : Oct 6, 2021, 10:29 AM IST

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Former Congress President Rahul Gandhi) ਦੀ ਅਗਵਾਈ ਵਿੱਚ ਪਾਰਟੀ ਦਾ ਪੰਜ ਮੈਂਬਰੀ ਵਫ਼ਦ ਨੇ ਅੱਜ ਲਖੀਮਪੁਰ ਖੀਰੀ (Lakhimpur Kheri) ਦਾ ਦੌਰਾ ਕਰਨਾ ਸੀ। ਪਰ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਇਜਾਜ਼ਾਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਬੁੱਧਵਾਰ ਨੂੰ ਲਖਨਊ ਅਤੇ ਫਿਰ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਸਨ ਤਾਂ ਜੋ ਹਿੰਸਾਂ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾ ਸਕੇ ਅਤੇ ਹਮਦਰਦੀ ਪ੍ਰਗਟ ਕੀਤੀ ਜਾ ਸਕੇ।

ਸੂਤਰਾਂ ਅਨੁਸਾਰ ਰਾਹੁਲ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਕਾਂਗਰਸ ਦੇ ਨੇਤਾ ਸਚਿਨ ਪਾਇਲਟ ਅਤੇ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਕੇਸੀ ਵੇਣੂਗੋਪਾਲ ਗਾਂਧੀ ਦੇ ਨਾਲ ਲਖੀਮਪੁਰ ਖੀਰੀ ਜਾਣਗੇ।

ਵਫ਼ਦ ਦੇ ਅੱਜ ਦੁਪਹਿਰ 12:45 ਵਜੇ ਇੰਡੀਗੋ ਦੀ ਉਡਾਣ ਰਾਹੀਂ ਦਿੱਲੀ ਤੋਂ ਰਵਾਨਾ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਨੂੰ ਖੇਤਰ ਦਾ ਦੌਰਾ ਕਰਨ ਦੀ ਇਜਾਜ਼ਤ ਮੰਗੀ ਸੀ।

ਆਲ ਇੰਡੀਆ ਕਾਂਗਰਸ ਕਮੇਟੀ (All India Congress Committee) ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਯੋਗੀ ਆਦਿੱਤਿਆਨਾਥ (Yogi Adityanath) ਨੂੰ ਇੱਕ ਪੱਤਰ ਭੇਜਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦਾ ਪੰਜ ਮੈਂਬਰੀ ਵਫ਼ਦ ਅੱਜ ਲਖੀਮਪੁਰ ਖੀਰੀ ਦਾ ਦੌਰਾ ਕਰੇਗਾ।

ਕਾਂਗਰਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਰਾਜ ਸਰਕਾਰ ਨੇ ਉੱਤਰ ਪ੍ਰਦੇਸ਼ ਦੀਆਂ ਕਈ ਰਾਜਨੀਤਕ ਪਾਰਟੀਆਂ ਅਤੇ ਪੱਛਮੀ ਬੰਗਾਲ (ਤ੍ਰਿਣਮੂਲ ਕਾਂਗਰਸ) ਦੀ ਇੱਕ ਵੱਡੀ ਪਾਰਟੀ ਦੇ ਨੇਤਾਵਾਂ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦਿੱਤੀ ਹੈ, ਪਰ ਕਾਂਗਰਸੀ ਨੇਤਾਵਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੇ ਵਫ਼ਦ ਨੂੰ ਵੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਸੁਸ਼ਮਿਤਾ ਦੇਵ ਸਮੇਤ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਹਿੰਸਾਂ 'ਚ ਮਾਰੇ ਗਏ ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਨੂੰ ਕਾਗਜ਼ੀ ਕਾਰਵਾਈ ਕਰਾਰ ਦਿੱਤਾ। ਸਰਕਾਰ ਤੋਂ ਇਹ ਸਵਾਲ ਪੁੱਛਿਆ ਗਿਆ ਸੀ ਕਿ ਕੇਂਦਰੀ ਮੰਤਰੀ ਦੇ ਬੇਟੇ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਰਿਹਾ ਅਤੇ ਖੁੱਲ੍ਹੇਆਮ ਘੁੰਮ ਰਿਹਾ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਾਨੂੰ ਲਗਦਾ ਹੈ ਕਿ ਲੋਕਾਂ ਦੇ ਗੁੱਸੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਲਈ ਸਿਰਫ ਕਾਗਜ਼ੀ ਕਾਰਵਾਈ ਕੀਤੀ ਗਈ ਹੈ ਪਰ ਇਸ ਗੁੱਸੇ ਨੂੰ ਦਬਾਇਆ ਨਹੀਂ ਜਾ ਸਕਦਾ, ਇਤਿਹਾਸ ਇਸਦਾ ਗਵਾਹ ਹੈ।

ਉਨ੍ਹਾਂ ਇਹ ਵੀ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਚਾਹੀਦਾ ਸੀ। ਕਿਉਂਕਿ ਉਹ ਮੰਗਲਵਾਰ ਨੂੰ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਲਖਨਊ ਵਿੱਚ ਸੀ।

ਲਖਨਊ ਵਿੱਚ ਕਾਂਗਰਸ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਲਖਨਊ ਪਹੁੰਚਣ ਨਾਲ ਸੰਬੰਧਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਜਿਨ੍ਹਾਂ ਨੂੰ ਲਖੀਮਪੁਰ ਖੀਰੀ ਦੇ ਟਿਕੋਨੀਆ ਖੇਤਰ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਸਥਾਨ ਦੇ ਰਸਤੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ, 40 ਘੰਟਿਆਂ ਬਾਅਦ ਵੀ ਪੁਲਿਸ ਹਿਰਾਸਤ ਵਿੱਚ ਹੈ।

ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰੇ ਵਿਰੁੱਧ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੋਨੀਆ ਖੇਤਰ ਵਿੱਚ ਭੜਕੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ 'ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:-ਲਖੀਮਪੁਰ ਖੇੜੀ ਮਾਮਲੇ ‘ਚ ਕਾਰਵਾਈ ‘ਚ ਦੇਰੀ ਨਾ ਹੋਣ ਦੇਵੇ ਕੇਂਦਰ ਸਰਕਾਰ: ਅਕਾਲੀ ਦਲ

Last Updated : Oct 6, 2021, 10:29 AM IST

ABOUT THE AUTHOR

...view details