ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸ ਦੌਰਾਨ ਦਿੱਲੀ ਦੀ ਕੇਂਦਰੀ ਲੀਡਰਸ਼ਿੱਪ ਵੱਲੋਂ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ ਕਿਉਂਕਿ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਹਨ। ਇਸੇ ਦੇ ਚੱਲਦੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਵੱਲੋਂ ਲਗਾਤਾਰ ਪੰਜਾਬ ਵਿੱਚ ਧੜਾਧੜ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਰੋਧੀਆਂ ਨੂੰ ਜੰਮਕੇ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ।
ਵਿਰੋਧੀਆਂ ’ਤੇ ਰਾਹੁਲ ਦਾ ਤਿੱਖਾ ਹਮਲਾ
ਹੁਣ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਰਾਹੁਲ ਗਾਂਧੀ ਵੱਲੋੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅਰਵਿੰਦ ਕੇਜਰੀਵਾਲ ਅਤੇ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ। ਉਨ੍ਹਾਂ ਪੀਐਮ ਮੋਦੀ ਤੇ ਵਰ੍ਹਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਭਾਸ਼ਣਾਂ ਵਿੱਚ ਹੁਮ ਨਾ ਹੀ ਰੁਜ਼ਗਾਰ ਦੀ ਗੱਲ ਕੀਤੀ ਜਾਂਦੀ ਅਤੇ ਨਾ ਹੀ ਬੈਂਕ ਖਾਤਿਆਂ ਵਿੱਚ 15 ਪਾਉਣ ਦਾ ਜ਼ਿਕਰ ਕੀਤਾ ਜਾਂਦਾ ਹੈ।
ਕੋਰੋਨਾ ਨੂੰ ਲੈਕੇ ਘੇਰੀ ਮੋਦੀ ਸਰਕਾਰ
ਇਸ ਦੇ ਨਾਲ ਹੀ ਉਨ੍ਹਾਂ ਪੀਐਮ ਮੋਦੀ ਤੇ ਕੋਰੋਨਾ ਦੌਰਾਨ ਦੇਸ਼ ਵਾਸੀਆਂ ਨੂੰ ਕੀਤੀਆਂ ਕੁਝ ਖਾਸ ਅਪੀਲਾਂ ਨੂੰ ਲੈੈਕੇ ਸਵਾਲ ਖੜ੍ਹੇ ਕੀਤੇ ਹਨ। ਰਾਹੁਲ ਨੇ ਕਿਹਾ ਹੈ ਕਿ ਦੇਸ਼ ਵਿੱਚ ਕੋੋਰੋਨਾ ਦੌਰਾਨ ਪੀਐਮ ਵੱਲੋਂ ਲੋਕਾਂ ਨੂੰ ਤਾੜੀਆਂ ਵਜਾਉਣ ਅਤੇ ਬਾਅਦ ਵਿੱਚ ਮੋਬਾਇਲ ਦੀਆਂ ਲਾਈਟਾਂ ਚਲਾਉਣ ਦੀ ਵੀ ਗੱਲ ਕਹੀ ਗਈ ਸੀ। ਨਾਲ ਹੀ ਰਾਹੁਲ ਨੇ ਤਰਕ ਕਿ ਕੋੋਰੋਨਾ ਨੂੰ ਲੈਕੇ ਹੋਰ ਕਿਸੇ ਵੀ ਦੇਸ਼ ਵਿੱਚ ਅਜਿਹਾ ਨਹੀਂ ਕੀਤਾ ਗਿਆ ਹੈ।
ਕੇਜਰੀਵਾਲ ਸਰਕਾਰ ਤੇ ਵੀ ਚੁੱਕੇ ਸਵਾਲ
ਇਸ ਦੌਰਾਨ ਉਨ੍ਹਾਂ ਆਪਣੇ ਭਾਸ਼ਣ ਵਿੱਚ ਕੋਰੋਨਾ ਨੂੰ ਲੈਕੇ ਦਿੱਲੀ ਦੀ ਕੇਜਰੀਵਾਲ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕੇਜਰੀਵਾਲ ਤੇ ਵਰ੍ਹਦਿਆਂ ਕਿਹਾ ਕਿ ਕੋੋਰੋਨਾ ਦੌਰਾਨ ਸਰਕਾਰ ਆਕਸੀਜਨ ਤੱਕ ਮੁਹੱਈਆ ਨਹੀਂ ਕਰਵਾ ਸਕੀ ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ।
ਪੰਜਾਬ ਦੀ ਸੁਰੱਖਿਆ ਨੂੰ ਲੈਕੇ ਰਾਹੁਲ ਗਾਂਧੀ ਦਾ ਬਿਆਨ