ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਲੱਦਾਖ ਵਿੱਚ ਚੀਨ ਦੇ ਭਾਰਤੀ ਖੇਤਰ 'ਤੇ 'ਕਬਜ਼ਾ' ਕਰਨ ਦੇ ਆਪਣੇ ਦਾਅਵੇ ਨੂੰ ਦੁਹਰਾਇਆ। ਕਾਂਗਰਸ ਨੇਤਾ ਨੇ 'ਸਟੈਂਡਰਡ ਮੈਪ' ਦੇ ਤਾਜ਼ਾ ਐਡੀਸ਼ਨ ਵਿੱਚ ਅਰੁਣਾਚਲ ਪ੍ਰਦੇਸ਼ ਅਤੇ ਅਕਸਾਈ ਚੀਨ ਨੂੰ ਆਪਣੇ ਖੇਤਰ ਦਾ ਹਿੱਸਾ ਐਲਾਨ ਕਰਨ ਦੇ ਮਾਮਲੇ ਨੂੰ 'ਗੰਭੀਰ ਮੁੱਦਾ' ਕਰਾਰ ਦਿੱਤਾ। ਦਿੱਲੀ ਹਵਾਈ ਅੱਡੇ 'ਤੇ ਮੀਡੀਆ ਨਾਲ ਗੱਲ ਕਰਦਿਆਂ ਗਾਂਧੀ ਨੇ ਕਿਹਾ ਕਿ ਮੈਂ ਕਈ ਸਾਲਾਂ ਤੋਂ ਇਹ ਗੱਲ ਕਹਿ ਰਿਹਾ ਹਾਂ। ਮੈਂ ਹੁਣੇ ਲੱਦਾਖ ਤੋਂ ਵਾਪਿਸ ਆਇਆ ਹਾਂ... ਜੋ ਪ੍ਰਧਾਨ ਮੰਤਰੀ ਨੇ ਕਿਹਾ ਹੈ... ਇੱਕ ਇੰਚ ਵੀ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ ਗਿਆ... ਇਹ ਪੂਰੀ ਤਰ੍ਹਾਂ ਝੂਠ ਹੈ। ਕਾਂਗਰਸ ਨੇਤਾ ਨੇ ਦਾਅਵਾ ਕੀਤਾ ਕਿ ਲੱਦਾਖ ਦੇ ਸਾਰੇ ਲੋਕ ਜਾਣਦੇ ਹਨ ਕਿ ਚੀਨ ਨੇ ਭਾਰਤੀ ਜ਼ਮੀਨ 'ਤੇ 'ਘੁਸਪੈਠ' ਕੀਤੀ ਹੈ।
ਚੀਨ ਦਾ ਕਬਜ਼ਾ (Rahul Gandhi On China) : ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਅਤੇ ਅਕਸਾਈ ਚੀਨ ਨੂੰ ਆਪਣੇ ਨਵੇਂ ਨਕਸ਼ੇ ਵਿੱਚ ਸ਼ਾਮਲ ਕਰਨ ਬਾਰੇ ਏਐਨਆਈ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਨਕਸ਼ੇ ਦਾ ਸਵਾਲ ਬਹੁਤ ਗੰਭੀਰ ਹੈ ਪਰ (ਚੀਨ) ਨੇ ਸਾਡੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ। ਪ੍ਰਧਾਨ ਮੰਤਰੀ ਨੂੰ ਵੀ ਇਸ ਮਾਮਲੇ 'ਤੇ ਬੋਲਣਾ ਚਾਹੀਦਾ ਹੈ।
ਗ੍ਰਹਿ ਲਕਸ਼ਮੀ ਯੋਜਨਾ (rahul gandhi on china pakistan ):ਸਾਬਕਾ ਕਾਂਗਰਸ ਪ੍ਰਧਾਨ ਕਰਨਾਟਕ ਦੇ ਮੈਸੂਰ ਜਾ ਰਹੇ ਸਨ ਜਿੱਥੇ ਉਹ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਨਾਲ ਰਾਜ ਸਰਕਾਰ ਦੀ ਗ੍ਰਹਿ ਲਕਸ਼ਮੀ ਯੋਜਨਾ ਦੇ ਲਾਂਚ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਯੋਜਨਾ ਨੂੰ ਸੂਬੇ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਮੈਸੂਰ ਵਿੱਚ ਇੱਕ ਜਨਤਕ ਸਮਾਰੋਹ ਵਿੱਚ ਲਾਂਚ ਕੀਤਾ ਜਾਵੇਗਾ।