ਨਵੀਂ ਦਿੱਲੀ:ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਟਵਿਟਰ ਦੇ ਸੀਈਓ ਪਰਾਗ ਅਗਰਵਾਲ (Rahul Gandhi writes to Twitter CEO Parag Agrawal) ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਟਵਿੱਟਰ ਭਾਰਤ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਰੋਕਣ ਵਿੱਚ "ਅਣਜਾਣੇ ਵਿੱਚ ਮਿਲੀਭਗਤ" ਰਿਹਾ ਹੈ। ਉਨ੍ਹਾਂ ਨੇ ਇੱਕ ਸਰਕਾਰੀ ਅਭਿਆਨ ’ਤੇ ਪਲੇਟਫਾਰਮ ’ਤੇ ਉਨ੍ਹਾਂ ਦੀ ਪਹੁੰਚ ਨੂੰ ਦਬਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ।
ਪਿਛਲੇ ਸਾਲ 27 ਦਸੰਬਰ ਦੀ ਇੱਕ ਚਿੱਠੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੇ ਨਾਲ ਉਨ੍ਹਾਂ ਦੇ ਟਵਿੱਟਰ ਅਕਾਉਂਟ ਦੇ ਡੇਟਾ ਦੇ ਵਿਸ਼ਲੇਸ਼ਣ ਦੇ ਨਾਲ-ਨਾਲ ਤੁਲਨਾ ਵੀ ਸ਼ਾਮਲ ਸੀ। ਇਸ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ 2021 ਦੇ ਪਹਿਲੇ ਸੱਤ ਮਹੀਨਿਆਂ ਵਿੱਚ ਉਨ੍ਹਾਂ ਦੇ ਖਾਤੇ ਵਿੱਚ ਔਸਤਨ 4 ਲੱਖ ਫਾਲੋਅਰਸ ਜੋੜੇ ਗਏ ਸੀ, ਪਰ ਪਿਛਲੇ ਸਾਲ ਅਗਸਤ ਵਿੱਚ ਅੱਠ ਦਿਨਾਂ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਇਹ ਵਾਧਾ ਅਚਾਨਕ ਕਈ ਮਹੀਨਿਆਂ ਲਈ ਰੁਕ ਗਿਆ। ਇਸੇ ਅਰਸੇ ਦੌਰਾਨ ਹੋਰ ਸਿਆਸਤਦਾਨਾਂ ਦੇ ਪੈਰੋਕਾਰਾਂ ਦੀ ਗਿਣਤੀ ਬਰਕਰਾਰ ਰਹੀ।