ਭੁਵਨੇਸ਼ਵਰ:ਓਡੀਸ਼ਾ ਵਿੱਚ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਬਾਅਦ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਇਸ ਹਾਦਸੇ ਦੇ ਸੋਗ ਵਿੱਚ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸ਼ਨੀਵਾਰ ਨੂੰ ਇੱਕ ਦਿਨ ਦੇ ਸੋਗ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਦਿਨ ਕੋਈ ਰਾਜ ਸਮਾਗਮ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧੇ ਦੀ ਪੁਸ਼ਟੀ ਕਰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਕਮਿਸ਼ਨਰ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਬਾਲਾਸੋਰ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 238 ਹੋ ਗਈ ਹੈ, ਜਦੋਂ ਕਿ ਜ਼ਖਮੀ ਯਾਤਰੀਆਂ ਦੀ ਗਿਣਤੀ ਹੁਣ 900 ਹੋ ਗਈ ਹੈ।
ਓਡੀਸ਼ਾ ਸਰਕਾਰ ਨੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ:ਦੱਸ ਦਈਏ ਕਿਸੋਗ ਦਾ ਐਲਾਨ ਰਾਜ ਦੇ I&PR ਵਿਭਾਗ ਦੁਆਰਾ ਇੱਕ ਅਧਿਕਾਰਤ ਰੀਲੀਜ਼ ਦੁਆਰਾ ਕੀਤੀ ਗਈ ਸੀ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਰੇਲਗੱਡੀ ਦੇ ਪਟੜੀ ਤੋਂ ਉਤਰਨ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਘਟਨਾ ਸਬੰਧੀ ਵੈਸ਼ਨਵ ਨੇ ਕਿਹਾ ਕਿ ਇਹ ਹਾਦਸਾ ਮੰਦਭਾਗਾ ਸੀ ਅਤੇ ਘਟਨਾ ਦੀ ਖਬਰ ਉਨ੍ਹਾਂ ਦੇ ਮੰਤਰਾਲੇ ਤੱਕ ਪਹੁੰਚਣ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਯਾਤਰੀ ਟਰੇਨ ਦੇ ਡੱਬੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਵੱਡੇ ਆਗੂ ਘਟਨਾ ਵਾਲੇ ਸਥਾਨ ਦਾ ਕਰ ਸਕਦੇ ਹਨ ਦੌਰਾ: ਇਸ ਦੌਰਾਨ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੀ ਸੰਸਦ ਡੋਲਾ ਸੇਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸ਼ਨੀਵਾਰ ਨੂੰ ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਦੀ ਸੰਭਾਵਨਾ ਹੈ, ਉਨ੍ਹਾਂ ਨੇ ਖੜਗਪੁਰ ਦੇ ਅਧਿਕਾਰੀਆਂ ਨੂੰ ਹਾਦਸੇ ਵਾਲੀ ਥਾਂ 'ਤੇ ਚੱਲ ਰਹੇ ਰਾਹਤ ਕਾਰਜਾਂ 'ਚ ਸ਼ਾਮਲ ਹੋਣ ਲਈ ਭੇਜਿਆ ਹੈ। ਸੇਨ ਨੇ ਕਿਹਾ ਕਿ ਸਾਡੀ ਮੁੱਖ ਮੰਤਰੀ (ਮਮਤਾ ਬੈਨਰਜੀ) ਸ਼ਨੀਵਾਰ ਨੂੰ ਇੱਥੇ ਆ ਸਕਦੀ ਹੈ। ਉਨ੍ਹਾਂ ਨੇ ਖੜਗਪੁਰ ਤੋਂ ਸਾਡੇ ਅਫਸਰ… ਡਾਕਟਰ ਅਤੇ ਟਰੌਮਾ ਐਂਬੂਲੈਂਸ ਭੇਜੀ ਹੈ।
- Major train accidents: ਦੇਸ਼ ਵਿੱਚ ਹੁਣ ਤੱਕ ਦੇ ਵੱਡੇ ਰੇਲ ਹਾਦਸੇ, ਜਾਣੋ
- Odisha Train Derailment Toll Rises: ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 233, 900 ਤੋਂ ਵੱਧ ਜ਼ਖਮੀ
- Rail Accident in Odisha : ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਬਾਅਦ ਕਈ ਟਰੇਨਾਂ ਰੱਦ, ਇੱਥੇ ਵੇਖੋ ਸੂਚੀ
ਓਡੀਸ਼ਾ ਦੇ ਬਾਲਾਸੋਰ 'ਚ ਬਹਾਨਾਗਾ ਸਟੇਸ਼ਨ ਨੇੜੇ ਮਾਲ ਗੱਡੀ ਨਾਲ ਟਕਰਾਉਣ ਤੋਂ ਬਾਅਦ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਦੇ ਬੁਲਾਰੇ ਅਮਿਤਾਭ ਸ਼ਰਮਾ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਵਾਪਰਿਆ। ਯਸ਼ਵੰਤਪੁਰ ਤੋਂ ਹਾਵੜਾ ਜਾ ਰਹੀ ਰੇਲ ਗੱਡੀ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ, ਜਿਸ ਕਾਰਨ ਇਸ ਦੇ 3-4 ਡੱਬੇ ਪਟੜੀ ਤੋਂ ਉਤਰ ਗਏ। (ਏਐੱਨਆਈ)