ਲੁਧਿਆਣਾ ’ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਟ੍ਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਨਾਲ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਲੁਧਿਆਣਾ ਸੰਯੁਕਤ ਸੀਪੀ/ਸਿਟੀ ਦੀਪਕ ਪਾਰੀਕ ਨੇ ਦੱਸਿਆ ਕਿ ਅਸੀਂ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੰਭਾਲਣ ਦੇ ਲਈ ਇੱਥੇ ਪੁਲਿਸ ਟੀਮ ਤੈਨਾਤ ਕੀਤੀ ਗਈ ਹੈ।
ਕਿਸਾਨਾਂ ਦਾ ਰੇਲ ਰੋਕੋ ਅੰਦੋਲਨ Live Updates: ਟ੍ਰੇਨਾਂ ਦੀ ਆਵਾਜਾਈ ਠੱਪ, ਯਾਤਰੀ ਹੋ ਰਹੇ ਖੱਜਲ ਖੁਆਰ - Rail Roko Protest Live Updates
15:10 October 18
14:32 October 18
ਕਾਸ਼ੀਪੁਰ 'ਚ ਕਿਸਾਨਾਂ ਨੇ ਰੋਕੀ ਟ੍ਰੇਨ, ਮੌਕੇ ’ਤੇ ਮੌਜੂਦ ਪੁਲਿਸ ਦੀ ਟੀਮ
ਕਿਸਾਨਾਂ ਦੇ ਅੰਦੋਲਨ ਦੇ ਕਾਰਨ, ਸੰਯੁਕਤ ਕਿਸਾਨ ਮੋਰਚਾ ਦੇ 'ਰੇਲ ਰੋਕੋ ਅੰਦੋਲਨ' ਦੇ ਸੱਦੇ 'ਤੇ ਕਾਸ਼ੀਪੁਰ ਦੇ ਕਿਸਾਨਾਂ ਨੇ ਕਾਸ਼ੀਪੁਰ ਤੋਂ ਬਰੇਲੀ ਲਈ ਡੈਮੂ ਵਿਸ਼ੇਸ਼ ਰੇਲ ਗੱਡੀ ਨੂੰ 10 ਮਿੰਟਾਂ ਲਈ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਪੁਲਿਸ ਅਧਿਕਾਰੀ ਮੌਜੂਦ ਹਨ।
14:21 October 18
ਰੇਲਵੇ ਟਰੈਕ 'ਤੇ ਹਿੰਸਾ ਦੀ ਕੋਈ ਘਟਨਾ ਨਹੀਂ: ਡੀਸੀਪੀ
ਰੇਲਵੇ ਦੇ ਡੀਸੀਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਰੇਲਵੇ ਪੁਲਿਸ ਸਾਰੇ ਰੇਲਵੇ ਸਟੇਸ਼ਨਾਂ ਅਤੇ ਪਟੜੀਆਂ 'ਤੇ ਗਸ਼ਤ ਕਰ ਰਹੀ ਹੈ। ਫਿਲਹਾਲ, ਕਿਸੇ ਵੀ ਰੇਲਵੇ ਟ੍ਰੈਕ 'ਤੇ ਗੜਬੜੀ ਜਾਂ ਟ੍ਰੇਨਾਂ ਦੇ ਰੱਦ ਹੋਣ ਦੀ ਕੋਈ ਰਿਪੋਰਟ ਨਹੀਂ ਹੈ. ਅਸੀਂ ਗੁਆਂਢੀ ਸੂਬਿਆਂ ਦੇ ਜੀਆਰਪੀਜ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਾਂ।
12:52 October 18
ਚੰਡੀਗੜ੍ਹ ਜਾਣ ਵਾਲੀ ਟਰੇਨ ਦੇ ਯਾਤਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਐਲਾਨੇ ਜਾ ਰਹੇ ਰੇਲ ਰੋਕੋ ਅੰਦੋਲਨ ਦੇ ਕਾਰਨ SAS ਨਗਰ ਜਿਲ੍ਹੇ ਦੀ ਡੇਰਾ ਬੱਸੀ ਤਹਿਸੀਲ ਦੇ ਦੱਪਰ ਸਟੇਸ਼ਨ ’ਤੇ ਟ੍ਰੇਨ ਨੂੰ ਰੋਕੇ ਜਾਣ ਤੋਂ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ 'ਚ ਅੱਜ 6 ਘੰਟਿਆਂ ਲਈ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ 'ਚ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
12:34 October 18
ਪਠਾਨਕੋਟ ਕੈਂਟ ਸਟੇਸ਼ਨ ’ਤੇ ਹਿਮਗਿਰੀ ਐਕਸਪ੍ਰੇਸ ਪਹੁੰਚੀ ਸੀ ਜਿਸ ਨੂੰ ਕਿਸਾਨਾਂ ਵੱਲੋਂ ਰੋਕਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਰੋਕੀ ਗਈ ਟ੍ਰੇਨ ਹਾਵੜਾ ਤੋਂ ਜੰਮੂ ਜਾ ਰਹੀ ਸੀ। ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ 'ਚ ਅੱਜ 6 ਘੰਟਿਆਂ ਲਈ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ 'ਚ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
12:23 October 18
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਦਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਗੁਰਦਾਸਪੁਰ ਵਿੱਚ ਅੰਮ੍ਰਿਤਸਰ-ਪਠਾਨਕੋਟ ਰੇਲਵੇਂ ਟਰੈਕ ’ਤੇ ਜਾਮ ਲਗਾ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਭਾਜਪਾ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ।
12:04 October 18
ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ 'ਚ ਅੱਜ 6 ਘੰਟਿਆਂ ਲਈ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ 'ਚ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਦੀ ਗੱਲ ਕਰਦੇ ਹਨ ਉਹ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਦੀ ਸਰਕਾਰ ਇਸ ਕੋਸ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਖੂਨ ਨਾਲ ਹੋਲੀ ਖੇਡੀ ਗਈ ਹੈ ਇਸ ਤੋਂ ਪਹਿਲਾਂ ਖੱਟੜ ਸਰਕਾਰ ਨੇ ਸਿਰ ਭੰਨਣ ਵਾਲਾ ਬਿਆਨ ਦੇਣ ਵਾਲੇ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਦੇ ਖਿਲਾਫ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ। ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
11:35 October 18
ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਜਾਮ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ’ਤੇ ਕਿਸਾਨਾਂ ਨੇ ਬਠਿੰਡਾ ਜ਼ਿਲ੍ਹੇ ਚ ਤਿੰਨ ਥਾਵਾਂ ’ਤੇ ਰੇਲਵੇ ਟ੍ਰੈਕ ’ਤੇ ਟਰੇਨਾਂ ਰੋਕੀਆਂ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਬੀਐੱਸਐੱਫ ਦਾ ਦਾਇਰਾ ਵਧਾ ਕੇ ਜੰਮੂ-ਕਸ਼ਮੀਰ ਵਾਂਗ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਕਿਸਾਨਾਂ ਨੇ ਇਹ ਵੀ ਕਿਹਾ ਕਿ ਲਖਨਊ ਕਿਸਾਨ ਮਹਾਂਪੰਚਾਇਤ ਭਾਜਪਾ ਸਰਕਾਰ ਦੇ ਤਾਬੂਤ ’ਚ ਆਖਿਰ ਕਿੱਲ ਸਾਬਤ ਹੋਵੇਗੀ।
11:30 October 18
ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਅੱਜ 'ਰੇਲ ਰੋਕੋ ਅੰਦੋਲਨ' ਦਾ ਸੱਦਾ ਦਿੱਤਾ ਹੈ। ਵੱਖ-ਵੱਖ ਸੂਬਿਆਂ ਚ ਕਿਸਾਨਾਂ ਵੱਲੋਂ 'ਰੇਲ ਰੋਕੋ ਅੰਦੋਲਨ' ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਲਖਨਉ ਪੁਲਿਸ ਨੇ ਦੱਸਿਆ ਕਿ ਕਿਸਾਨ ਸੰਗਠਨਾਂ ਵੱਲੋਂ ਬੁਲਾਈ ਗਈ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੀਆਰਪੀਸੀ ਦੀ ਧਾਰਾ -144 ਲਗਾਈ ਗਈ ਹੈ। ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਦੇ ਖਿਲਾਫ ਪੁਲਿਸ ਕਾਰਵਾਈ ਕਰੇਗੀ। ਜੇ ਕੋਈ ਆਮ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ 'ਤੇ NSA ਲਗਾਇਆ ਜਾਵੇਗਾ।
11:17 October 18
ਰੇਲ ਰੋਕੋ ਅੰਦੋਲਨ ’ਤੇ ਸੀਪੀਆਰਓ ਉੱਤਰੀ ਰੇਲਵੇ ਨੇ ਕਿਹਾ ਕਿ ਹੁਣ ਤੱਕ ਉੱਤਰੀ ਰੇਲਵੇ ਜ਼ੋਨ ’ਚ 30 ਸਥਾਨ ਪ੍ਰਭਾਵਿਤ ਹਨ ਅਤੇ 8 ਰੇਲ ਗੱਡੀਆਂ ਹਰ ਰੋਜ਼ ਦੀ ਤਰ੍ਹਾਂ ਚਲ ਰਹੀਆਂ ਹਨ।
10:55 October 18
ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਰੇਲ ਰੋਕੋ ਅੰਦੋਲਨ ਦੇ ਸੱਦੇ ’ਤੇ ਕਿਸਾਨਾਂ ਨੇ ਫਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਜਲੰਧਰ ਅਤੇ ਮੋਗਾ ਵਿਖੇ ਟਰੇਨਾਂ ਰੋਕੀਆਂ।
10:45 October 18
ਲਖੀਮਪੁਰ ਖੀਰੀ ਕਾਂਡ ਦੇ ਵਿਰੋਧ ’ਚ ਪ੍ਰਦਸ਼ਰਨਕਾਰੀਆਂ ਨੇ ਬਹਾਦੁਰਗੜ੍ਹ ’ਚ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਘਟਨਾ ਦੇ ਖਿਲਾਫ ਦੇਸ਼ਭਰ ’ਚ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ।
10:29 October 18
ਇਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਲਖੀਮਪੁਰ ਖੀਰੀ ਦੇ ਘਟਨਾ ਦੇ ਰੋਸ ਵੱਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਇਸੇ ਦੇ ਚੱਲਦੇ ਬਰਨਾਲਾ ਵਿਖੇ ਕਿਸਾਨਾਂ ਨੇ ਬਠਿੰਡਾ-ਅੰਬਾਲਾ ਰੇਲਵੇ ਟ੍ਰੈਕ ਨੂੰ ਜਾਮ ਕੀਤਾ।
10:22 October 18
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਸੰਗਠਨਾਂ ਦੇ ਰੇਲ ਰੋਕੋ ਅੰਦੋਲਨ ’ਤੇ ਕਿਹਾ ਕਿ ਇਹ ਵੱਖ-ਵੱਖ ਜ਼ਿਲ੍ਹਿਆਂ ਚ ਵੱਖ-ਵੱਖ ਥਾਂ ਹੋਵੇਗਾ। ਪੂਰੇ ਦੇਸ਼ ’ਚ ਉੱਥੇ ਦੇ ਲੋਕਾਂ ਨੂੰ ਪਤਾ ਰਹਿੰਦਾ ਹੈ ਕਿ ਸਾਨੂੰ ਕਿੱਥੇ ਟਰੇਨਾਂ ਰੋਕਣੀਆਂ ਹਨ। ਭਾਰਤ ਸਰਕਾਰ ਨੇ ਫਿਲਹਾਲ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ
10:09 October 18
ਰੇਲ ਰੋਕੋ ਅੰਦੋਲਨ ਦੇ ਸੱਦੇ ਦੇ ਚੱਲਦੇ ਅੰਮ੍ਰਿਤਸਰ ਵਿਖੇ ਦੇਵੀ ਦਾਸਪੁਰ ਪਿੰਡ ’ਚ ਖੇਤੀ ਕਾਨੂੰਨਾਂ ਦੇ ਪ੍ਰਦਰਸ਼ਨਕਾਰੀ ਰੇਲਵੇ ਟ੍ਰੈਕ ’ਤੇ ਧਰਨੇ ਲਗਾ ਕੇ ਬੈਠ ਗਏ। ਉੱਥੇ ਹੀ ਦੂਜੇ ਪਾਸੇ ਬਰਨਾਲਾ ਵਿਖੇ ਵੀ ਕਿਸਾਨਾਂ ਵੱਲੋਂ ਟਰੇਨਾਂ ਰੋਕੀਆਂ ਗਈਆਂ ਹਨ।
09:35 October 18
ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਘੰਟਾ ਪਹਿਲਾਂ ਹੀ ਰੋਕੀ ਰੇਲ
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਖਾਈ ਵਾਲਾ ਅੱਡੇ ਦੇ ਕੋਲ ਫਾਟਕ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਹਨੂੰਮਾਨਗੜ੍ਹ ਨੂੰ ਜਾਣ ਵਾਲੀ ਰੇਲ ਗੱਡੀ ਨੂੰ ਰੋਕਿਆ ਅਤੇ ਨਾਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਸਰਕਾਰ ਨੂੰ ਮੰਤਰੀ ਨੂੰ ਕੁਰਸੀ ਤੋਂ ਹਟਾਇਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੌਕੇ 'ਤੇ ਪੁਲਿਸ ਬਲ ਵੀ ਮੌਜੂਦ ਹੈ।
09:20 October 18
ਕਿਸਾਨਾਂ ਦਾ ਰੇਲ ਰੋਕੋ ਅੰਦੋਲਨ Live Updates: ਸਵੇਰੇ 10 ਤੋਂ ਸ਼ਾਮ 4 ਵਜੇ ਰੋਕੀਆਂ ਜਾਣਗੀਆਂ ਰੇਲਾਂ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ 'ਚ ਅੱਜ 6 ਘੰਟਿਆਂ ਲਈ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ 'ਚ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।
ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਤੋਂ ਹਟਾਉਣ ਤੇ ਗ੍ਰਿਫ਼ਤਾਰ ਕਰਨ ਦੀ ਮੰਗ
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਕਿਸਾਨਾਂ ਨੇ ਲਖੀਮਪੁਰ ਖੇੜੀ ਦੀ ਘਟਨਾ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ 6 ਘੰਟਿਆਂ ਦੇ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ। ਲਖੀਮਪੁਰ ਖੇੜੀ ਘਟਨਾ, ਜਿਸ ਵਿੱਚ ਉਸਦਾ ਪੁੱਤਰ ਆਸ਼ੀਸ਼ ਮਿਸ਼ਰਾ ਤੇਨੀ ਇੱਕ ਦੋਸ਼ੀ ਹੈ।
ਐਤਵਾਰ ਨੂੰ ਕਿਸਾਨ ਯੂਨੀਅਨਾਂ ਦੀ ਇਕਜੁੱਟ ਸੰਸਥਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਲਈ ਦਬਾਅ ਪਾਉਣ ਲਈ, ਤਾਂ ਜੋ ਲਖੀਮਪੁਰ ਖੇੜੀ ਹਿੰਸਾ ਵਿੱਚ ਨਿਆਂ ਦਿੱਤਾ ਜਾ ਸਕੇ, ਇਸ ਨੇ 18 ਅਕਤੂਬਰ ਨੂੰ ਦੇਸ਼ ਵਿਆਪੀ ਰੇਲ ਰੋਕਾਂ ਦਾ ਐਲਾਨ ਕੀਤਾ ਹੈ। "
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਆਪਣੇ ਹਲਕਿਆਂ ਨੂੰ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਦਰਮਿਆਨ ਛੇ ਘੰਟਿਆਂ ਲਈ ਰੇਲ ਆਵਾਜਾਈ ਰੋਕਣ ਲਈ ਕਿਹਾ ਹੈ। ਇਸ ਨੇ ਰੇਲਵੇ ਸੰਪਤੀ ਨੂੰ ਕਿਸੇ ਵੀ ਤਰ੍ਹਾਂ ਦੇ ਵਿਨਾਸ਼ ਅਤੇ ਨੁਕਸਾਨ ਤੋਂ ਬਿਨਾਂ ਸ਼ਾਂਤੀਪੂਰਵਕ ਅੰਦੋਲਨ ਕਰਨ ਦੀ ਅਪੀਲ ਕੀਤੀ।
ਬਿਆਨ ਵਿੱਚ ਕਿਹਾ ਗਿਆ ਹੈ, "ਐਸਕੇਐਮ ਅਜੇ ਮਿਸ਼ਰਾ ਟੇਨੀ ਨੂੰ ਕੈਬਨਿਟ ਤੋਂ ਬਰਖ਼ਾਸਤ ਕਰਨ ਦੀ ਮੰਗ ਕਰ ਰਿਹਾ ਹੈ। ਇਹ ਬਹੁਤ ਸਪੱਸ਼ਟ ਹੈ ਕਿ ਅਜੇ ਮਿਸ਼ਰਾ ਦੇ ਕੇਂਦਰ ਸਰਕਾਰ ਵਿੱਚ ਗ੍ਰਹਿ ਮਾਮਲਿਆਂ ਦੇ ਰਾਜ ਮੰਤਰੀ ਹੋਣ ਦੇ ਨਾਲ, ਇਸ ਮਾਮਲੇ ਵਿੱਚ ਨਿਆਂ ਸੁਰੱਖਿਅਤ ਨਹੀਂ ਕੀਤਾ ਜਾ ਸਕਦਾ।"