ਪੰਜਾਬ

punjab

ETV Bharat / bharat

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਰੇਲਵੇ ਨੇ ਕੀਤੇ ਵਿਸ਼ੇਸ਼ ਪ੍ਰਬੰਧ, ਸੀਆਰਪੀਐਫ ਦੀ ਵਾਧੂ 20 ਕੰਪਨੀਆਂ ਤਾਇਨਾਤ - ਸੀਆਰਪੀਐਫ

ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਰੇਲ ਰੋਕੋ ਅੰਦੋਲਨ ਨੂੰ ਲੈ ਕੇ ਰੇਲਵੇ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਰੇਲਵੇ ਨੇ ਵੱਖ-ਵੱਖ ਸੂਬਿਆਂ ਦੇ ਰੇਲਵੇ ਸਟੇਸ਼ਨਾਂ 'ਤੇ ਸੀਆਰਪੀਐਫ ਦੀ ਵਾਧੂ 20 ਕੰਪਨੀਆਂ ਤਾਇਨਾਤ ਕੀਤੀਆਂ ਹਨ।

ਰੇਲਵੇ ਨੇ ਸੀਆਰਪੀਐਫ ਦੀ ਵਾਧੂ ਕੰਪਨੀਆਂ ਤਾਇਨਾਤ
ਰੇਲਵੇ ਨੇ ਸੀਆਰਪੀਐਫ ਦੀ ਵਾਧੂ ਕੰਪਨੀਆਂ ਤਾਇਨਾਤ

By

Published : Feb 18, 2021, 11:20 AM IST

ਨਵੀਂ ਦਿੱਲੀ : ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕਿਸਾਨ ਰੇਲ ਗੱਡੀਆਂ ਰੋਕਣਗੇ।

ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ ਤੇ ਪੱਛਮੀ ਬਗਾਲ ਸਣੇ ਦੇਸ਼ ਭਰ 'ਚ ਰੇਲਵੇ ਸੁਰੱਖਿਆ ਵਿਸ਼ੇਸ਼ ਬੱਲ( ਸੀਆਰਪੀਐਫ) ਦੀ ਵਾਧੂ 20 ਕੰਪਨੀਆਂ ਤਾਇਨਾਤ ਕੀਤੀਆਂ ਹਨ।

ਰੇਲਵੇ ਸੁਰੱਖਿਆ ਬੱਲ ( ਸੀਆਰਪੀਐਫ) ਦੇ ਡਾਇਰੈਕਟਰ ਜਨਰਲ ਅਰੁਣ ਕੁਮਾਰ ਨੇ ਬੁੱਧਵਾਰ ਨੂੰ ਕਿਹਾ, ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਬਣਾਈ ਰੱਖਾਂਗੇ ਅਤੇ ਕੰਟਰੋਲ ਰੂਮ ਸਥਾਪਤ ਕਰਾਂਗੇ।

ਉਨ੍ਹਾਂ ਨੇ ਕਿਹਾ ਕਿ ਅਸੀਂ ਖੁਫੀਆ ਜਾਣਕਾਰੀ ਇਕੱਠੀ ਕਰਾਂਗੇ। ਸਾਡਾ ਧਿਆਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਅਤੇ ਕੁੱਝ ਹੋਰਨਾਂ ਖੇਤਰਾਂ ਵਰਗੇ ਸੂਬਿਆਂ 'ਤੇ ਹੋਵੇਗਾ। ਅਸੀਂ ਇਨ੍ਹਾਂ ਖੇਤਰਾਂ 'ਚ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸ (ਆਰਪੀਐਸਐਫ) ਦੀਆਂ 20 ਕੰਪਨੀਆਂ (ਲਗਭਗ 20,000 ਕਰਮਚਾਰੀ) ਤਾਇਨਾਤ ਕੀਤੀਆਂ ਹਨ। ਅਰੁਣ ਕੁਮਾਰ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।ਅਸੀਂ ਚਾਹੁੰਦੇ ਹਾਂ ਕਿ ਇਸ (ਰੇਲ ਨੂੰ ਰੋਕੋ) ਮੁਹਿੰਮ ਸ਼ਾਂਤੀਪੂਰਵਕ ਖਤਮ ਹੋਵੇ।

ABOUT THE AUTHOR

...view details