ਨਵੀਂ ਦਿੱਲੀ: ਪਿਛਲੇ ਦਿਨੀਂ ਮਈ ਦੇ ਮਹੀਨੇ ਵਿੱਚ ਤਾਪਮਾਨ ਦਾ ਰਿਕਾਰਡ ਤੋੜਣ ਤੋਂ ਬਾਅਦ, ਦਿੱਲੀ ਵਿੱਚ ਮੀਂਹ ਨੇ 45 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ, ਦਿੱਲੀ ਵਿੱਚ 119 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮਈ 1976 ਵਿੱਚ ਦਿੱਲੀ ਵਿੱਚ 24 ਘੰਟਿਆਂ ਦੇ ਅੰਤਰਾਲ ਵਿਚ 60 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਸੀ। ਇਹ ਮੀਂਹ ਮਈ ਵਿੱਚ ਹੋਣ ਵਾਲੀ ਕੁੱਲ ਬਾਰਿਸ਼ ਦੇ ਮਾਮਲੇ ਵਿੱਚ ਵੀ ਬਹੁਤ ਜਿਆਦਾ ਹੈ। ਇਸ ਤੋਂ ਪਹਿਲਾਂ ਸਾਲ 2014 ਵਿੱਚ ਮਈ ਮਹੀਨੇ ਵਿੱਚ ਕੁੱਲ ਬਾਰਿਸ਼ 100.2 ਮਿਲੀਮੀਟਰ ਸੀ। ਇਸ ਦੇ ਨਾਲ ਹੀ ਮਈ 2008 ਦੇ ਮਹੀਨੇ ਵਿੱਚ ਸਭ ਤੋਂ ਵੱਧ ਬਾਰਿਸ਼ 165 ਮਿਲੀਮੀਟਰ ਸੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, ਮੰਗਲਵਾਰ ਦੇਰ ਸ਼ਾਮ ਤੋਂ ਸ਼ੁਰੂ ਹੋਈ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਵੀਰਵਾਰ ਸਵੇਰ ਤੱਕ ਜਾਰੀ ਰਿਹਾ ਹੈ। ਬਹੁਤ ਸਾਰੀਆਂ ਥਾਵਾਂ ਉੱਤੇ ਮੀਂਹ ਘੱਟ ਸੀ ਹੈ, ਬਹੁਤ ਸਾਰੀਆਂ ਥਾਵਾਂ ਉੱਤੇ ਮੀਂਹ ਵਧੇਰੇ ਸੀ। ਧਿਆਨਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਰਿਕਾਰਡ ਕੀਤਾ ਗਿਆ ਹੈ। ਇਸ ਦੌਰਾਨ ਬੁੱਧਵਾਰ ਸਵੇਰੇ 8:30 ਵਜੇ ਤੋਂ ਵੀਰਵਾਰ ਸਵੇਰੇ 8.30 ਵਜੇ ਤੱਕ ਸਭ ਤੋਂ ਵੱਧ ਮੀਂਹ (ਮਈ ਮਹੀਨੇ ਦਾ) ਦਰਜ ਕੀਤਾ ਗਿਆ।