ਨਵੀਂ ਦਿੱਲੀ:ਦਿੱਲੀ ਸਰਕਾਰ (Government of Delhi) ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ ਜਿਨ੍ਹਾਂ ਦੀ ਰਾਜਧਾਨੀ ਦਿੱਲੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਬਰਬਾਦ ਹੋ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਐਲਾਨ ਕੀਤਾ ਹੈ ਕਿ ਅਜਿਹੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ - "ਮੈਂ ਹਾਂ ਤੁਹਾਡੇ ਨਾਲ"
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ (Press conference) ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪਿਛਲੇ ਦਿਨ੍ਹੀਂ ਕੁਝ ਕਿਸਾਨ ਉਨ੍ਹਾਂ ਨੂੰ ਮਿਲਣ ਆਏ ਸਨ। ਬੇਮੌਸਮੀ ਬਾਰਿਸ਼ ਕਾਰਨ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਜਿਸ ਕਾਰਨ ਇਹ ਲੋਕ ਪਰੇਸ਼ਾਨ ਸਨ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਕੱਢੀ ਸਰਕਾਰਾਂ ਖਿਲਾਫ ਭੜਾਸ